ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਇਮਤਿਹਾਨ ‘ਚ ਬੈਠੇ ਕੁੱਲ
502 ਵਿਦਿਆਰਥੀਆਂ ਨੇ ਅੱਵਲ ਪੁਜੀਸ਼ਨਾਂ ਹਾਸਲ ਕੀਤੀਆਂ।ਕਾਸ਼ਵੀ ਅਗਰਵਾਲ ਨੇ 99.6 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਜਦਕਿ ਰੂਪਅਮਨਦੀਪ ਸਿੰਘ, ਕਾਵਿਆ ਗੁਪਤਾ ਅਤੇ ਸ਼੍ਰਨਿਯ ਮਲਹੋਤਰਾ ਨੇ 99.4 ਫੀਸਦ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ।ਮੰਨਨ ਅਤੇ ਤਨਵੀ ਅਗਰਵਾਲ ਨੇ 99.2 ਫੀਸਦ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਸੀ.ਬੀ.ਐਸ.ਈ ਦੀ ਦਸਵੀਂ ਜਮਾਤ ਵਿੱਚ ਲਗਭਗ 147 ਵਿਦਿਆਰਥੀਆਂ ਨੇ 90 ਫੀਸਦ ਤੋਂ ਉਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ।
ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਨੇ ਵਿਦਿਆਰਥੀਆਂ ਤੇ ਸਟਾਫ਼ ਦੀ ਇਸ ਸ਼ਾਨਦਾਰ ਕਾਮਯਾਬੀ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਭੇਜਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੋਵਿਡ ਦੇ ਸਮੇਂ ਵਿੱਚ ਇਸ ਮਿਹਨਤ ਅਤੇ ਵਿਕਾਸ ਦੇ ਲਈ ਸਕੂਲ ਦੇ ਜਨੂਨ ਅਤੇ ਉਤਸ਼ਾਹ ਦੀ ਪ੍ਰਸੰਸਾ ਕੀਤੀ ।
ਇਸ ਖੁਸ਼ੀ ਦੇ ਮੌਕੇ ਤੇ ਜੇ.ਪੀ ਸ਼ੂਰ ਡਾਇਰੈਕਟਰ ਪਬਲਿਕ ਸ਼ਕੂਲਜ-1 ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਨੇ ਉਨ੍ਹਾਂ ਨੇ ਸਾਰੇ ਸਕੂਲ ਦੇ ਵਿਦਿਆਰਥੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ, ਜਿੰਨ੍ਹਾਂ ਨੇ ਆਪਣੀ ਸਖਤ ਮਿਹਨਤ ਦੇ ਨਾਲ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ।
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਕਿਹਾ ਕਿ ਇਸ ਮਿਹਨਤ ਲਈ ਸਕੂਲ ਨੇ ਹਮੇਸ਼ਾਂ ਆਪਣੇ ਯਤਨ ਕੀਤੇ ਹਨ, ਜਿਸ ਕਾਰਨ ਹੀ ਸਾਨੂੰ ਇਹ ਸ਼ਾਨਦਾਰ ਨਤੀਜਾ ਪ੍ਰਾਪਤ ਹੋਇਆ ਹੈ ।
ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਵੂਮੈਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਿਦਿਆਰਥੀਆਂ ਦੇ ਮਾਰਗ-ਦਰਸ਼ਨ ਦੇ ਲਈ ਅਧਿਆਪਕ ਹਮੇਸ਼ਾਂ ਹੀ ਯਤਨ ਕਰਦੇ ਰਹਿੰਦੇ ਹਨ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਕਿਹਾ ਕਿ ਇਸ ਕੋਵਿਡ ਸਮੇਂ ਵਿੱਚ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਯਤਨਾਂ ਨੇ ਰੰਗ ਲਿਆਂਦਾ ਹੈ।ਉਨ੍ਹਾਂ ਨੇ ਪਰਿਵਾਰ ਦਾ ਵੀ ਧੰਨਵਾਦ ਕੀਤਾ, ਜਿੰਨ੍ਹਾਂ ਨੇ ਸਕੂਲ ਨੂੰ ਹਮਸ਼ਾਂ ਆਪਣਾ ਸਹਿਯੋਗ ਦਿੱਤਾ ਹੈ ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media