Sunday, September 13, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਲੀ ਬਾਰਗੇਨਿੰਗ ਅਤੇ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ

ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਰੀਟੇਨਰ ਵਕੀਲਾਂ ਲਈ ਪਲੀ ਬਾਰਗੇਨਿੰਗ ਅਤੇ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ ਕਰਵਾਇਆ ਗਿਆ।
               ਸੀ.ਜੇ.ਐਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਲੋੜਵੰਦ ਵਿਅਕਤੀ ਜਾਂ ਔਰਤ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ, ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਫਰੰਟ ਆਫਿਸ ਨਾਲ ਸੰਪਰਕ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ।ਇਸ ਸਬੰਧੀ ਟੋਲ ਫਰੀ ਨੰਬਰ 1968 ਜਾਂ ਦਫ਼ਤਰ ਦੇ ਨੰਬਰ 01823-223511 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਰਿਟੇਨਰ ਵਕੀਲਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ।ਫਰੰਟ ਆਫਿਸ ਕੁਆਰਡੀਨੇਟਰ ਰੋਹਿਤ ਕੁਮਾਰ ਵੱਲੋਂ ਵੈਬੀਨਾਰ ਵਿਚ ਹਾਜ਼ਰ ਸਮੂਹ ਰਿਟੇਨਰ ਵਕੀਲਾਂ ਦਾ ਧੰਨਵਦਾ ਕੀਤਾ ਗਿਆ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …