
ਬਠਿੰਡਾ, 9 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ )- ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਜ ਹਫ਼ਤਾਵਾਰੀ ਸਮਾਗਮ ਭਾਈ ਗੁਰਦਰਸ਼ਨ ਸਿੰਘ ਦੇ ਗ੍ਰਹਿ, ਨਾਰਥ ਅਸਟੇਟ ਵਿਖੇ ਸੰਗਤੀ ਰੂਪ ਵਿਚ ਨਿਤਨੇਮ ਸਾਹਿਬ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤਾ ਗਿਆ।ਇਸ ਮੌਕੇ ਭਾਈ ਗੁਰਿੰਦਰਜੀਤ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ, ਦਿਲਬਾਗ ਸਿੰਘ, ਇੰਦਰਜੀਤ ਸਿੰਘ ਗੋਪੀ, ਗੁਰਦਰਸ਼ਨ ਸਿੰਘ ਵਲੋਂ ਸਬਦ ਕੀਰਤਨ ਦੀ ਸੇਵਾ ਕੀਤੀ ਗਈ।ਇਸ ਸਮਾਗਮ ਉਪਰੰਤ ਪਰਿਵਾਰਾਂ ਦਾ ਸੁਸਾਇਟੀ ਮੈਂਬਰਾਂ ਵਲੋਂ ”ਕੇਸ ਗੁਰੂ ਦੀ ਮੋਹਰ” ਵਾਲਾ ਸਨਮਾਨ ਚਿੰਨ੍ਹ ਸਨਮਾਨਤ ਕੀਤਾ ਗਿਆ।ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media