ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਟੋਕੀਓ ਉਲਿੰਪਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ‘ਚ ਸ਼ਾਮਲ ਸੁਬੇ ਦੇ
ਖਿਡਾਰੀਆਂ ਨੂੰ ਪੰਜਾਬ ਸਰਕਾਰ ਨੇ ਇੱਕ-ਇੱਕ ਕਰੋੜ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਮੈਚ ਵਿੱਚ ਆਪਣੀ ਤਾਕਤ ਦਿਖਾ ਕੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ ਹੈ।ਟੀਮ ਦੇ ਖਿਡਾਰੀਆਂ ਨੇ 41 ਸਾਲ ਬਾਅਦ ਟੋਕੀਓ ਉਲਿੰਪਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ, ਜਿਸ ‘ਤੇ ਪੂਰੇ ਦੇਸ਼ ਨੂੰ ਮਾਣ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਕੌਮੀ ਹਾਕੀ ਟੀਮ ‘ਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਦਾ ਨਕਦ ਇਨਾਮ ਦੇਵੇਗੀ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media