Thursday, July 30, 2026

ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਵੇ -ਡਾ. ਮਹੇਸ਼ ਕੁਮਾਰ

ਮਾਂ ਦਾ ਦੁੱਧ ਬੱਚਿਆਂ ’ਚ ਰੋਗਾਂ ਨਾਲ ਲੜਨ ਦੀ ਵਧਾਉਂਦਾ ਹੈ ਤਾਕਤ – ਬੀ.ਈ.ਈ ਗੁਰਵਿੰਦਰ ਸਿੰਘ

ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਐਚ.ਸੀ ਭਵਾਨੀਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਕੁਮਾਰ ਦੀ ਅਗਵਾਈ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰਕਤਾ ਹਫ਼ਤਾ 1 ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ।ਜਿਸ ਤਹਿਤ ਵੱਖ-ਵੱਖ ਪਿੰਡਾਂ ‘ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
                     ਡਾ. ਮਹੇਸ਼ ਕੁਮਾਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੁਆਰਾ ਸਮੇਂ ਸਮੇਂ ਤੇ ਪ੍ਰਕਾਸ਼ਿਤ ਖੋਜ਼ ਰਿਪੋਰਟਾਂ ਅਨੁਸਾਰ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਵਿਕਾਸ ਲਈ ਮਾਂ ਦਾ ਦੁੱਧ ਲਾਜ਼ਮੀ ਹੈ।ਬੱਚੇ ਦੇ ਜਨਮ ਤੋਂ 1 ਘੰਟੇ ਦੇ ਅੰਦਰ ਮਾਂ ਦਾ ਦੁੱਧ ਸ਼ੁਰੂ ਕਰਵਾਉਣਾ ਅਤੇ ਪਹਿਲਾਂ 6 ਮਹੀਨੇ ਤੱਕ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਦਿੱਤਾ ਜਾਣਾ ਚਾਹੀਦਾ ਹੈ।ਇਸ ਦੇ ਬਾਅਦ ਪੂਰਕ ਖੁਰਾਕ ਦੇ ਨਾਲ-ਨਾਲ ਘੱਟੋ-ਘੱਟ 2 ਸਾਲ ਤੱਕ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ।
                     ਬਲਾਕ ਐਜੂਕੇਟਰ ਗੁਰਵਿੰਦਰ ਸਿੰਘ ਕਿਹਾ ਕਿ ਮਾਂ ਦੇ ਦੁੱਧ ਨੂੰ ਉਚਿਤ ਸਮੇਂ ਤੱਕ ਜਾਰੀ ਨਾ ਰੱਖਣ ਦੇ ਕਾਰਨ ਬੱਚਿਆਂ ਵਿੱਚ ਨਿਮੋਨਿਆ ਅਤੇ ਡਾਇਰੀਆ ਦਾ ਖ਼ਤਰਾ ਵੱਧ ਜਾਂਦਾ ਹੈ।ਇਹਨਾਂ ਬੀਮਾਰੀਆਂ ਕਾਰਨ ਹਰੇਕ ਸਾਲ 1 ਲੱਖ ਬੱਚਿਆਂ ਦੀ ਮੌਤ ਹੋ ਜਾਂਦੀ ਹੈ।ਇਸ ਦੇ ਇਲਾਵਾ ਬੱਚੇ ਮੋਟਾਪੇ ਦਾ ਸ਼ਿਕਾਰ ਹੁੰਦੇ ਹਨ ਅਤੇ ਹਰੇਕ ਸਾਲ ਲਗਭਗ 8000 ਔਰਤਾਂ ਵਿੱਚ ਛਾਤੀ ਦਾ ਕੈਂਸਰ ਅਤੇ ਲਗਭਗ 1800 ਔਰਤਾਂ ਵਿਚ ਬੱਚੇਦਾਨੀ ਦੇ ਕੈਂਸਰ ਦੇ ਕੇਸ ਸਾਹਮਣੇ ਆ ਰਹੇ ਹਨ।ਉਨ੍ਹਾਂ ਦੱਸਿਆ ਕਿ ਦੁੱਧ ਨਾ ਪਿਲਾਉਣ ਵਾਲੀਆਂ ਔਰਤਾਂ ਵਿੱਚ ਟਾਈਪ-2 ਸ਼ੂਗਰ ਪਾਈ ਜਾਂਦੀ ਹੈ।
                    ਇਸ ਮੌਕੇ ਸੀ.ਐਚ.ਸੀ ਭਵਾਨੀਗੜ੍ਹ ਦੇ ਵੱਖ-ਵੱਖ ਸਬ ਸੈਂਟਰਾਂ ਦਾ ਸਟਾਫ ਮੌਜ਼ੂਦ ਸੀ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …