ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਸਕੂਲ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਵਿੱਚ ਸੈਕੰਡਰੀ ਗਰੁੱਪ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਪ੍ਰੇਰਨਾ-ਸਰੋਤ ਹੈ ਜੋ ਸਾਨੂੰ ਦੂਸਰਿਆਂ ਦੀ ਮਦਦ ਲਈ ਹਮੇਸ਼ਾਂ ਤਤਪਰ ਰਹਿਣ ਲਈ ਪ੍ਰੇਰਿਤ ਕਰਦਾ ਹੈ।
ਮੁਕਾਬਲੇ ਵਿੱਚ ਮਨਜੋਤ ਕੌਰ ਬਾਰਵੀਂ ਏ ਨੇ ਪਹਿਲਾ, ਵੀਰਪਾਲ ਕੌਰ ਬਾਰਵੀਂ ਏ ਨੇ ਦੂਜਾ ਅਤੇ ਅਨੁਪ੍ਰੀਤ ਕੌਰ ਬਾਰਵ੍ਹੀਂ ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media