Friday, July 31, 2026

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਏਡਿਡ ਸਕੂਲਾਂ ਦੇ ਸੈਮੀਨਾਰ ਸ਼ੁਰੂ

ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸਾਂ ਤਹਿਤ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੀ ਅਗਵਾਈ ਹੇਠ ਸ੍ਰਪਸ਼ ਸਕੂਲ ਢਾਕੀ ਬਲਾਕ ਪਠਾਨਕੋਟ-3 ਵਿਖੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ’ ਵਲੋਂ ਦੋ ਦਿਨਾ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ।
               ਸੈਮੀਨਾਰ ਦੌਰਾਨ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਵਿਸ਼ੇਸ਼ ਤੌਰ  ਤੇ ਸ਼ਿਰਕਤ ਕੀਤੀ ਗਈ ਅਤੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਬਾਰੇ ਜਾਗਰੂਕ ਕੀਤਾ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਏਡਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਹੈ।ਇਸ ਲਈ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਸੁਚੇਤ ਕਰਨ ਲਈ ਏਡਿਡ ਸਕੂਲਾਂ ਦੇ ਅਧਿਆਪਕਾਂ ਦੇ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਾਂਗ ਸੈਮੀਨਾਰ ਲਗਾਏ ਜਾ ਰਹੇ ਹਨ।
             ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਲਗਾਏ ਗਏ ਸੈਮੀਨਾਰ ਵਿੱਚ ਜਿਲ੍ਹਾ ਪਠਾਨਕੋਟ ਦੇ ਏਡਿਡ ਸਕੂਲਾਂ ਆਰਿਆ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਗੁਰੂ ਅਰਜੁਨ ਦੇਵ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਆਈ.ਡੀ ਐਸ.ਡੀ ਸੀਨੀਅਰ ਸੈਕੰਡਰੀ ਲਮੀਨੀ, ਸੰਤ ਆਸਰਮ ਮਹਾਂਵਿਦਿਆਲਾ ਹਾਈ ਸਕੂਲ ਪਠਾਨਕੋਟ, ਐਸ.ਐਮ.ਡੀ ਰਾਜਪੂਤ ਹਾਈ ਸਕੂਲ ਸੁਜਾਨਪੁਰ ਵਿਖੇ ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾ ਰਹੇ ਅਧਿਆਪਕਾਂ ਦੇ ਸੈਮੀਨਾਰ ਲਗਾਏ ਗਏ ਹਨ।ਜਿਸ ਦੌਰਾਨ ‘ਪੜ੍ਹੋ ਪੰਜਾਬ ਪੜ੍ਹਾਓ, ਪੰਜਾਬ ਟੀਮ’ ਵਲੋਂ ਅਧਿਆਪਕਾਂ ਨੂੰ ਵਿਸਤਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
          ਸੈਮੀਨਾਰ ਵਿੱਚ ਬੀ.ਪੀ.ਈ.ਓ ਪਠਾਨਕੋਟ-3 ਕੁਲਦੀਪ ਸਿੰਘ, ਜਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਵਨੀਤ ਮਹਾਜਨ, ਸਹਾਇਕ ਜਿਲ੍ਹਾ ਕੋਆਰਡੀਨੇਟਰ ਰਾਜੇਸ਼ ਕੁਮਾਰ, ਸਟੈਨੋ ਤਰੁਣ ਪਠਾਨੀਆ, ਸੀ.ਐਚ.ਟੀ ਰਵੀ ਕਾਂਤ, ਬੀ.ਐਮ.ਟੀ ਮੁਨੀਸ਼ ਕੁਮਾਰ, ਬੀ.ਐਮ.ਟੀ ਗੁਰਬਚਨ ਸਿੰਘ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …