ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਕਾਰਜ਼ਕਾਰੀ ਚੇਅਰਮੈਨ ਜਸਟਿਸ ਅਜੈ
ਤਿਵਾੜੀ ਤੇ ਮੈਂਬਰ ਸਕੱਤਰ ਅਰੁਨ ਗੁਪਤਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017, ਨਾਲਸਾ ਵਿਕਟਮ ਕੰਪਨਸੇਸ਼ਨ ਸਕੀਮ ਅਤੇ ਵਿਕਟਮ ਆਫ ਐਸਿਡ ਅਟੈਕ ਸਕੀਮ 2016 ਸਬੰਧੀ ਪੈਰਾ ਲੀਗਲ ਵਲੰਟੀਅਰਾਂ ਲਈ ਵੈਬੀਨਾਰ ਕਰਵਾਇਆ ਗਿਆ।ਪੈਨਲ ਦੇ ਵਕੀਲ ਸਪਨਾ ਜੱਗੀ ਨੇ ਪੈਰਾ ਲੀਗਲ ਵਲੰਟੀਅਰਾਂ ਨੂੰ ਉਪਰੋਕਤ ਵਿਸ਼ਿਆਂ ਸਬੰਧੀ ਜਾਗਰੂਕ ਕੀਤਾ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਵੈਬੀਨਾਰ ਵਿਚ ਸ਼ਿਰਕਤ ਕਰਨ ਵਾਲੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਅਤੇ ਅਪਰਾਧ ਪੀੜਤ ਮੁਆਵਜ਼ੇ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਟੋਲ ਫਰੀ ਨੰਬਰ 1968 ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media