Monday, July 6, 2026

ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਜ਼ਰੂਰੀ – ਸਿਵਲ ਸਰਜਨ

ਕੋਵਿਡ-19 ਦੀ ਸੰਭਾਵਿਤ ਤੀਜ਼ੀ ਲਹਿਰ ਦੀ ਰੋਕਥਾਮ ਲਈ ਰੈਂਡਿਮ ਸੈਂਪਲਿੰਗ ਯਕੀਨੀ ਬਣਾਈ ਜਾਵੇ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜ਼ੂਦਾ ਸਥਿਤੀ ਸਮੇਤ ਸਾਰੇ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਐਲ.ਐਚ.ਵੀਜ਼ ਨਾਲ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ।
                   ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਐਲ.ਐਚ.ਵੀ ਨੂੰ ਹਦਾਇਤਾਂ ਜਾਰੀ ਕੀਤੀ ਕਿ ਹਰ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਪ੍ਰੋਗਰਾਮਾਂ ਤੋਂ ਵੱਧ ਤੋਂ ਵੱਧ ਲਾਭ ਲੈ ਸਕਣ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ 100 ਫੀਸਦੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ, ਇਸ ਨਾਲ ਮਾਵਾਂ ਤੇ ਬੱਚਿਆਂ ਨੂੰ ਕਈ ਤਰ੍ਹਾਂ ਦੇ ਜ਼ੋਖਮਾਂ ਤੋਂ ਬਚਾਇਆ ਜਾ ਸਕਦਾ ਹੈ।ਚਾਰ ਏ.ਐਨ.ਸੀ ਚੈਕਅਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਨੇ ਕੋਵਿਡ-19 ਦੀ ਮੌਜੂਦਾ ਸਥਿਤੀ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਨੂੰ ਰੋਕਣ ਲਈ ਵੱਧ ਤੋਂ ਵੱਧ ਦੁਕਾਨਦਾਰਾਂ ਤੇ ਦੁਕਾਨਾਂ ‘ਤੇ ਕੰਮ ਕਰਨ ਵਾਲੇ ਕਾਮਿਆਂ, ਰਿਕਸ਼ਾਚਾਲਕਾਂ, ਖਾਣ-ਪੀਣ ਵਾਲੀਆਂ ਵਸਤਾਂ ਤੇ ਦੁੱਧ ਆਦਿ ਡਲਿਵਰ ਕਰਨ ਵਾਲੇ ਕਾਮਿਆਂ, ਆਟੋਰਿਕਸ਼ਾ ਚਾਲਕਾਂ ਦੀ ਪਹਿਲ ਦੇ ਆਧਾਰ ‘ਤੇ ਰੈਂਡਿਮ ਸੈਂਪਲਿੰਗ ਕਰਵਾਈ ਜਾਵੇ, ਕਿਉਂਕਿ ਤੀਜੀ ਲਹਿਰ ਵਿਚ ਉਹ ਸੰਭਾਵਿਤ ਕੈਰੀਅਰ ਬਣ ਸਕਦੇ ਹਨ।
ਸਿਵਲ ਸਰਜਨ ਨੇ ਕਿਹਾ ਕਿ ਜਿਸ ਏਰੀਏ ਵਿੱਚ ਕੋਚਿੰਗ ਸੈਂਟਰਾਂ ਤੇ ਹੋਰ ਵਿਦਿਅਕ ਸੰਸਥਾਵਾਂ ਆਦਿ ਖੁੱਲ੍ਹ ਗਈਆਂ ਹਨ, ਉਨ੍ਹਾਂ ਵਿਚ ਸਟਾਫ ਦੇ ਦੋਵੇਂ ਅਤੇ ਵਿਦਿਆਰਥੀਆਂ ਦੇ ਘੱਟੋ-ਘੱਟ ਇਕ ਟੀਕਾ ਲੱਗਾ ਹੋਣਾ ਚਾਹੀਦਾ ਹੈ।
                ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਸਰਵੇਖਣ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ।ਹਰ ਸ਼ੁੱਕਰਵਾਰ ਨੂੰ ਡਰਾਈ ਦਿਵਸ ਮਨਾ ਕੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
                   ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਬਲਵਿੰਦਰ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਧਿਕਾਰੀ ਗੁਰਪ੍ਰੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਵਿਕਾਸ ਵਿਰਦੀ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਨਿਰਮਲ ਸਿੰਘ ਸਮੇਤ ਐਲ.ਐਚ.ਵੀਜ਼ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …