ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 736 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ ਘੁੰਮ ਰਹੇ 30 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾੳੂਨ ਅਤੇ ਨਾਈਟ ਕਰਫਿੳੂ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਦੇ ਇੰਚਾਰਜ਼ ਹੁਸਨ ਲਾਲ ਅਤੇ ਥਾਣਿਆਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media