ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਇਲਾਕੇ ਦੀਆਂ ਸਮੂਹਿਕ ਸਮਾਜਸੇਵੀ
ਸੰਸਥਾਵਾਂ ਅਤੇ ਖੇਡ ਕਲੱਬਾਂ ਵਲੋਂ ਸਾਂਝੇ ਤੌਰ ਤੇ ਸੰਤ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਬਰਸੀ ਮੌਕੇ 7 ਅਗਸਤ ਨੂੰ ਲਗਾਏ ਜਾ ਰਹੇ ਖੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ।ਜਿਸ ਵਿੱਚ ਤੈਅ ਕੀਤਾ ਗਿਆ ਗਿਆ ਕਿ ਇਸ ਵਾਰ ਦਾ ਇਹ ਕੈਂਪ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੋਵੇਗਾ।ਮਨਜੀਤ ਸਿੰਘ ਮੁਤਿਓਂ ਅਤੇ ਸੁਖਵਿੰਦਰ ਸਿੰਘ ਖੱਟਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ (ਲੜਕੀਆਂ) ਝਾੜ ਸਾਹਿਬ ਵਿਖੇ ਲਗਾਏ ਜਾ ਰਹੇ ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਖੂਨ ਇਕੱਤਰ ਕਰਨ ਲਈ ਪੀ.ਜੀ.ਆਈ ਚੰਡੀਗੜ੍ਹ ਅਤੇ ਸਿਵਲ ਹਸਪਤਾਲ ਲੁਧਿਆਣਾ ਦੀਆਂ ਟੀਮਾਂ ਪਹੁੰਚ ਰਹੀਆਂ ਹਨ। ਇਲਾਕੇ ਦੀ ਸਮੂਹ ਸੰਗਤ ਨੂੰ ਖੂਨਦਾਨ ਕੈਂਪ ਵਿੱਚ ਪੁੱਜਣ ਦੀ ਅਪੀਲ ਕੀਤੀ ਗਈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ ਥੋਪੀਆ, ਗੁਰਪ੍ਰੀਤ ਸਿੰਘ ਬੇਦੀ, ਰਾਜਵਿੰਦਰ ਸਮਰਾਲਾ, ਸਰਵਣ ਸਿੰਘ, ਸਰਬਜੀਤ ਸਿੰਘ, ਸ਼ੰਕਰ ਕਲਿਆਣ, ਅੰਤਰਜੋਤ ਸਿੰਘ, ਰਾਜਦੀਪ ਸਿੰਘ ਅਲਬੇਲਾ, ਸਤਿੰਦਰ ਸਿੰਘ ਖੀਰਨੀਆਂ, ਬਿੱਟੂ ਬੇਦੀ, ਸੰਤੋਖ ਸਿੰਘ, ਰਾਜੂ ਨਾਗਰਾ, ਜਸਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media