ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ
ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਬੀਬੀ ਜਗੀਰ ਕੌਰ ਨੇ ਕਿਹਾ ਕਿ 41 ਸਾਲਾਂ ਬਾਅਦ ਇਹ ਇਤਿਹਾਸਕ ਮੌਕਾ ਸੀ, ਜਦੋਂ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨੌਜੁਆਨੀ ਨੂੰ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਵੱਡਾ ਮਹੱਤਵ ਰੱਖਦੀਆਂ ਹਨ, ਇਸ ਲਈ ਨੌਜੁਆਨੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲ੍ਹਾ ਮਾਰਨੀਆਂ ਚਾਹੀਦੀਆਂ ਹਨ।ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਲੜਕੀਆਂ ਦੀ ਹਾਕੀ ਟੀਮ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਲੜਕੀਆਂ ਦੀ ਟੀਮ ਤੋਂ ਵੀ ਦੇਸ਼ ਨੂੰ ਵੱਡੀਆਂ ਆਸਾਂ ਹਨ।ਉਨ੍ਹਾਂ ਓਲੰਪਿਕ ਵਿਚ ਪ੍ਰਾਪਤੀਆਂ ਕਰਨ ਵਾਲੇ ਸਮੂਹ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਵੀ ਭਾਰਤੀ ਹਾਕੀ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media