Tuesday, July 28, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਦੇ ਹੱਕਾਂ ਸਬੰਧੀ ਵੈਬੀਨਾਰ

ਨਵਾਂਸ਼ਹਿਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਜੇ.ਐਸ.ਐਫ.ਐਚ ਖਾਲਸਾ ਹਾਈ ਸਕੂਲ ਸ਼ਹੀਦ ਭਗਤ ਸਿੰਘ ਨਗਰ ਦੇ ਬੱਚਿਆਂ ਨਾਲ ਮੁਫ਼ਤ ਕਾਨੂੰਨੀ ਸਹਾਇਤਾ, ਭਾਰਤ ਛੱਡੋ ਅੰਦੋਲਨ ਅਤੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਵੈਬੀਨਾਰ ਕਰਵਾਇਆ ਗਿਆ।ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਅਮਰਦੀਪ ਕੌਸ਼ਲ ਅਤੇ ਬੀਰ ਚੰਦ ਵੱਲੋਂ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ, ਔਰਤ ਜਾਂ ਬੱਚੇ ਨੂੰ ਕਾਨੂੰਨੀ ਸਹਾਇਤਾ ਚਾਹੀਦੀ ਹੋਵੇ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਫਰੰਟ ਆਫਿਸ ਵਿਚ ਆ ਕੇ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਦਾ ਹੈ।ਇਸ ਸਬੰਧੀ ਟੋਲ ਫਰੀ ਨੰਬਰ 1968, ਚਾਈਲਡ ਹੈਲਪ ਲਾਈਨ ਨੰਬਰ 1098 ਜਾਂ ਦਫ਼ਤਰ ਦੇ ਨੰਬਰ 01823-223511 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਵੈਬੀਨਾਰ ਵਿ ਚ ਸ਼ਿਰਕਤ ਕਰਨ ਵਾਲੇ ਦੋਵਾਂ ਵਕੀਲਾਂ, ਸਕੂਲ ਸਟਾਫ ਅਤੇ ਬੱਚਿਆਂ ਦਾ ਧੰਨਵਾਦ ਕੀਤਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …