ਅੰਮ੍ਰਿਤਸਰ, 7 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ
ਫੈਸਟੀਵਲ ਦੇ ਇਸ ਸਨੀਵਾਰ ਅਤੇ ਐਤਵਾਰ ਨੂੰ ਦੋਵੇਂ ਦਿਨ ਨਾਟਕਾਂ ਦਾ ਮੰਚਣ ਕੀਤਾ ਜਾ ਰਿਹਾ ਹੈ।7 ਅਗਸਤ ਦਿਨ ਸ਼ਨੀਵਾਰ ਨੂੰ ਆਜ਼ਾਦ ਭਗਤ ਸਿੰਘ ਵਿਰਾਸਤ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਸ਼ਾਹਿਦ ਨਦੀਮ ਅਤੇ ਦਲਜੀਤ ਸੋਨਾ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਦੁੱਖ ਦਰਿਆ’ ਦਾ ਮੰਚਣ ਕੀਤਾ ਜਾਵੇਗਾ। ਦੂਸਰੇ ਦਿਨ ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਸ਼੍ਰੋਮਣੀ ਨਾਟਕਕਾਰ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਸਿੱਖ ਕੌਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਉਨ੍ਹਾਂ ਵਲੋਂ ਦਿੱਤੀ ਲਾਸਾਨੀ ਸ਼ਹਾਦਤ ਬਾਰੇ ਨਾਟਕ ‘ਸੀਸ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਸ਼ਾਮ ਦੇ ਠੀਕ 6 ਵਜੇ ਪੇਸ਼ ਕੀਤਾ ਜਾਵੇਗਾ।ਇਹ ਨਾਟਕ ਨੂੰ ਵੇਖਣ ਲਈ ਬਿਨ੍ਹਾਂ ਟਿਕਟ ਅਤੇ ਬਿਨ੍ਹਾਂ ਪਾਸ ਦੇ ਮੁਫ਼ਤ ਵਿਖਾਏ ਜਾਣਗੇ।ਸਮੂਹ ਕਲਾਕਾਰਾਂ, ਲੇਖਕਾਂ ਅਤੇ ਕਲਾ ਪ੍ਰੇਮੀਆਂ ਨੂੰ ਹਾਰਦਿਕ ਸੱਦਾ ਦਿੱਤਾ ਗਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media