Thursday, October 29, 2026

ਡੀ.ਜੀ.ਪੀ ਨੂੰ ਭੇਟ ਕੀਤੀ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ

ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਆਪਣੇ ਦੁਆਰਾ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਅੱਜ ਜ਼ਿਲ੍ਹਾ ਪੁਲਿਸ ਕੰਪਲੈਕਸ ਵਿਖੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੂੰ ਭੇਟ ਕੀਤੀ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ ਨੂੰ ਬਾਖੂਬੀ ਪ੍ਰਕਾਸ਼ਮਾਨ ਕੀਤਾ ਗਿਆ ਹੈ।ਡੀ.ਜੀ.ਪੀ ਦਿਨਕਰ ਗੁਪਤਾ ਨੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਇਸ ਪਵਿੱਤਰ ਕਾਰਜ਼ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਗੁਰੁ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਜੋਕੇ ਸਮਿਆਂ ਵਿੱਚ ਬੇਹੱਦ ਸਾਰਥਕ ਹਨ, ਜਿਨ੍ਹਾਂ ਨੇ ਸ਼ਾਂਤੀ ਅਤੇ ਸਰਵਵਿਆਪੀ ਭਾਈਚਾਰੇ ਦਾ ਸੰਦੇਸ਼ ਫੈਲਾਇਆ।
              ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਇਹ ਕੌਫੀ ਟੇਬਲ ਬੁੱਕ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਯਾਤਰਾ ਅਤੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਨੂੰ ਰੂਪਮਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਹੈ।
               ਇਸ ਮੌਕੇ ਆਈ.ਜੀ ਲੁਧਿਆਣਾ ਰੇਂਜ ਨੌਨਿਹਾਲ ਸਿੰਘ, ਐਸ.ਐਸ.ਪੀ ਅਲਕਾ ਮੀਨਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …