Thursday, October 15, 2026

ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ‘ਚ ਤੁਰਨ ਫਿਰਨ ਅਤੇ ਇਕੱਠੇ ਹੋਣ ‘ਤੇ ਰੋਕ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਹੁਕਮ ਜਾਰੀ ਕਰਕੇ ਸ਼ਹਿਰ ਦੇ ਅਧੀਨ ਪੈਂਦੇ ਸੁਬੋਰਡੀਨੇਟ ਸਰਵਿਸਿਜ ਸਲੈਕਸ਼ਨ ਬੋਰਡ ਪੰਜਾਬ ਵਲੋਂ ਸਥਾਪਿਤ ਕੀਤੇ ਗਏ ਇਮਤਿਹਾਨ ਕੇਂਦਰਾਂ ‘ਚ ਡਿਊਟੀ ਨਿਭਾਅ ਰਹੇ ਸਟਾਫ ਅਤੇ ਪੇਪਰ ਦੇ ਰਹੇ ਪ੍ਰੀਖਿਆਰਥੀਆਂ ਨੂੰ ਛੱਡ ਕੇ ਸਮੂਹ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਆਲੇ ਦੁਆਲੇ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਆਮ ਵਿਅਕਤੀਆਂ ਦੇ ਤੁਰਨ ਫਿਰਨ ਅਤੇ ਇਕੱਠੇ ਹੋਣ ‘ਤੇ ਮੁਕੰਮਲ ਰੋਕ ਲਗਾਈ ਹੈ।
ਇਹ ਹੁਕਮ 8 ਅਗਸਤ 2021 ਤੋਂ ਲਾਗੂ ਹੋ ਕੇ ਪ੍ਰੀਖਿਆਵਾਂ ਦੇ ਖਤਮ ਹੋਣ ਤੱਕ ਲਾਗੂ ਰਹੇਗਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …