Wednesday, July 16, 2025
Breaking News

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮਿਲਿਆ ਇਮਾਰਤੀ ਢਾਂਚਾ ਹੂ ਬ ਹੂ ਸੁਰੱਖਿਅਤ- ਐਡਵੋਕੇਟ ਧਾਮੀ

ਕਿਹਾ, ਸਰਕਾਰ ਦੀਆਂ ਰਿਪੋਰਟਾਂ ਅਤੇ ਕੌਮ ਦੀ ਭਾਵਨਾਵਾਂ ਅਨੁਸਾਰ ਹੋਵੇਗਾ ਫੈਸਲਾ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜ਼ਦੀਕ ਜੋੜਾ ਘਰ ਅਤੇ ਵਾਹਣ ਸਟੈਂਡ ਦੀ ਕਾਰਸੇਵਾ ਦੌਰਾਨ ਖੁਦਾਈ ਸਮੇਂ ਨਿਕਲੇ ਇਮਾਰਤੀ ਢਾਂਚੇ ਨੂੰ ਹੂ ਬ ਹੂ ਹਾਲਤ ਵਿਚ ਸੁਰੱਖਿਅਤ ਰੱਖਿਆ ਹੋਇਆ ਹੈ ਅਤੇ ਇਸ ਦੀ ਜਾਂਚ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਦਵਾਨਾਂ ਨਾਲ ਰਾਬਤਾ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਇਮਾਰਤ ਨੂੰ ਸ਼੍ਰੋਮਣੀ ਕਮੇਟੀ ਨੇ ਕਿਸੇ ਤਰ੍ਹਾਂ ਦਾ ਵੀ ਨੁਕਸਾਨ ਨਹੀਂ ਪਹੁੰਚਾਇਆ, ਸਗੋਂ ਇਸ ਦੇ ਸਾਹਮਣੇ ਆਉਣ ਮਗਰੋਂ ਇਸ ਨੂੰ ਸੁਰੱਖਿਅਤ ਕੀਤਾ ਗਿਆ ਹੈ।ਇਸ ਦੇ ਘੇਰੇ ਨੂੰ ਛੱਡ ਕੇ ਹੀ ਕਾਰਸੇਵਾ ਚੱਲ ਰਹੀ ਹੈ ਅਤੇ ਇਸ ਦੇ ਇਤਿਹਾਸ ਅਤੇ ਪੁਰਾਤਨਤਾ ਨੂੰ ਜਾਣਨ ਲਈ ਯਤਨ ਜਾਰੀ ਹਨ।
             ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਬਾਰੇ ਜਾਂਚ ਮੁਕੰਮਲ ਹੋਣ ’ਤੇ ਇਸ ਨੂੰ ਸੰਭਾਲਣ ਲਈ ਕਾਰਵਾਈ ਕਰੇਗੀ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਰਿਪੋਰਟ ਦੇ ਨਾਲ-ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਵੀ ਸਾਹਮਣੇ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਅਤੇ ਆਸ ਹੈ ਕਿ ਜਲਦ ਹੀ ਇਸ ਨੂੰ ਸੰਭਾਲਣ ਬਾਰੇ ਫੈਸਲਾ ਕਰ ਲਿਆ ਜਾਵੇਗਾ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …