ਨਵਾਂਸ਼ਹਿਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। 047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਲੈਕਚਰਾਰ ਸੁਰਜੀਤ ਸਿੰਘ ਮਝੂਰ ਨੇ ਵਿਦਿਆਰਥੀਆਂ ਨੂੰ ਆਨਲਾਈਨ ਵਿਧੀ ਰਾਹੀਂ ਖੁਦ ਵੋਟ ਬਣਵਾਉਣ, ਵੋਟ ਰੱਦ ਕਰਵਾਉਣ, ਵੋਟ ਟਰਾਂਸਫਰ ਕਰਵਾਉਣ ਜਾਂ ਸੋਧ ਕਰਵਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ 1 ਜਨਵਰੀ 2021 ਨੂੰ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਸ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ।
ਸਹਾਇਕ ਨੋਡਲ ਅਫ਼ਸਰ ਮਹਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਰੱਖਦਿਆਂ ਸਾਰਿਆਂ ਨੂੰ ਵੋਟ ਬਣਵਾਉਣ ਅਤੇ ਇਸ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਸਫਲਤਾ ਲਈ ਸਾਨੂੰ ਬਗੇਰ ਕਿਸੇ ਲਾਲਚ ਜਾਂ ਡਰ-ਭੈਅ ਤੋਂ ਆਪਣੇ ਮਤਦਾਨ ਦਾ ਸਹੀ ਉਪਯੋਗ ਕਰਨਾ ਚਾਹੀਦਾ ਹੈ।
ਇਸ ਮੌਕੇ ਮੈਡਮ ਪੂਜਾ ਸ਼ਰਮਾ, ਮੀਡੀਆ ਇੰਚਾਰਜ਼ ਜਤਿੰਦਰ ਕੌਰ, ਮੀਨਾ ਭਾਰਦਵਾਜ ਤੋਂ ਇਲਾਵਾ ਹੋਰ ਸਟਾਫ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …