ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਪਟਵਾਰੀ ਦੀ ਭਰਤੀ ਲਈ ਚੰਡੀਗੜ੍ਹ ਦੇ ਸੈਕਟਰ 32 ਸਥਿਤ ਇਕ ਕਾਲਜ ਵਿਚ ਟੈਸਟ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਨੋਟਿਸ ਲਿਆ ਹੈ।
ਜਾਰੀ ਇਕ ਬਿਆਨ ’ਚ ਉਨਾਂ ਕਿਹਾ ਹੈ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਮਰਿਆਦਾ ਦਾ ਅਹਿਮ ਹਿੱਸਾ ਹਨ।ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਆਪਣੇ ਆਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ।ਅਜਿਹੇ ਵਿਚ ਨੌਜਵਾਨਾਂ ਨੂੰ ਟੈਸਟ ਵਿਚ ਬੈਠਣ ਲਈ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।ਚੰਡੀਗੜ੍ਹ ਜੋ ਪੰਜਾਬ ਦਾ ਹਿੱਸਾ ਹੈ, ਇਥੇ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਇਹ ਸਭ ਜਾਣਬੁੱਝ ਕੇ ਕੀਤਾ ਗਿਆ ਹੈ ਅਤੇ ਨੌਜਵਾਨਾਂ ਦੇ ਵਿਰੋਧ ਤੋਂ ਬਾਅਦ ਕੜੇ ਅਤੇ ਸ੍ਰੀ ਸਾਹਿਬ ਤੇ ਟੇਪਾਂ ਲਗਾ ਕੇ ਟੈਸਟ ਵਿਚ ਬੈਠਣ ਦੀ ਇਜਾਜ਼ਤ ਦਿੱਤੀ ਗਈ।
ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਸਬੰਧਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਿੱਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਉਹ ਵੀ ਇਸ ਤੇ ਸਖਤ ਕਾਰਵਾਈ ਕਰਨ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …