Saturday, April 20, 2024

ਸਕੂਲ ਪੱਧਰੀ ਪੇਟਿੰਗ ਮੁਕਾਬਲਿਆਂ ‘ਚ ਸੰਦੀਪ ਕੌਰ ਦਾ ਪਹਿਲਾ ਸਥਾਨ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰੀ ਪੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ।
                 ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸਤਿੰਦਰਬੀਰ ਸਿੰਘ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ਼੍ਹਾ ਨੋਡਲ ਅਫਸਰ (ਸੈਕੰਡਰੀ ਵਿੰਗ) ਵਿਦਿਅਕ ਮੁਕਾਬਲੇ ਅੰਮ੍ਰਿਤਸਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ 75 ਸਾਲਾ ਆਜ਼ਾਦੀ ਸਮਾਗਮਾਂ ਤਹਿਤ ਜ਼ਿਲ਼੍ਹੇ ਦੇ ਸਮੂਹ ਸਕੂਲਾਂ ‘ਚ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਹੋਏ ਮੁਕਾਬਲਿਆਂ ਵਿੱਚ ਵੰਸ਼ਿਕਾ ਨੇ ਮਿਡਲ ਵਰਗ ਤੇ ਤਨੂੰ ਨੇ ਸੈਕੰਡਰੀ ਵਰਗ ਚ’ ਪਹਿਲਾ ਸਥਾਨ ਹਾਸਲ ਕੀਤਾ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਕਲਾਂ ਵਿਖੇ ਕਰਵਾਏ ਪੇਟਿੰਗ ਮੁਕਾਬਲੇ ਵਿੱਚ ਸੰਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਰੂਮਾਨ ਵਿਖੇ ਹੋਏ ਮੁਕਾਬਲਿਆਂ ਵਿੱਚ ਨਵਜੋਤ ਕੌਰ ਨੇ ਮਿਡਲ ਵਰਗ ‘ਚ ਅਤੇ ਗੁਰਸੇਵਕ ਸਿੰਘ ਨੇ ਸੈਕੰਡਰੀ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ‘ਚ ਹੋਏ ਮੁਕਾਬਲਿਆਂ ਵਿੱਚ ਸਿਮਰਨਜੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ਮਿਡਲ ਤੇ ਸੈਕੰਡਰੀ ਵਰਗ ਵਿੱਚ ਕ੍ਰਮਵਾਰ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀ ਬਲਾਕ ਪੱਧਰੀ ਅਤੇ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।
                 ਇਸ ਸਮੇਂ ਪ੍ਰਿੰਸੀਪਲ ਮਨਦੀਪ ਕੌਰ ਮਾਲ ਰੋਡ, ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਸ਼੍ਰੀਮਤੀ ਪਲਵਿੰਦਰ ਕੌਰ ਆਰਟ ਐਂਡ ਕਰਾਫਟ ਅਧਿਆਪਕਾ ਹਾਜਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …