ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਬੀਤੇ ਦਿਨੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਵਲੋਂ ਜਥੇਬੰਦੀ ਦੇ ਢਾਂਚੇ ਦੇ
ਕੀਤੇ ਗਏ ਐਲਾਨ ਵਿੱਚ ਨੌਜਵਾਨ ਤੇਜ਼ ਤਰਾਰ ਆਗੂ ਅੰਮ੍ਰਿਤਪਾਲ ਸਿੰਘ ਬੱਬਲੂ ਨੂੰ ਫੈਡਰੇਸ਼ਨ ਵਲੋਂ ਦੋ ਅਹਿਮ ਜਿੰਮੇਵਾਰੀਆਂ ਦਿੰਦੇ ਹੋਏ ਫੈਡਰੇਸ਼ਨ ਦਾ ਸਿਆਸੀ ਅਤੇ ਮੀਡੀਆ ਸਲਾਹਕਾਰ ਨਿਯੁੱਕਤ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਅੰਮ੍ਰਿਤਪਾਲ ਨੇ ਕਿਹਾ ਕਿ ਉਹਨਾਂ ਨੂੰ ਜੋ ਅਹਿਮ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਉਹਨਾਂ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।ਉਹਨਾਂ ਦੱਸਿਆ ਕਿ ਜੋ ਮਾਣ ਸਨਮਾਨ ਉਹਨਾਂ ਨੂੰ ਮਿਲਿਆ ਹੈ, ਉਸ ਸਭ ਵਿੱਚ ਪਿਤਾ ਸਮਾਨ ਉਪਕਾਰ ਸਿੰਘ ਸੰਧੂ ਦਾ ਅਹਿਮ ਯੋਗਦਾਨ ਹੈ।ਉਨਾਂ ਨੇ ਇਸ ਨਿਯੁੱਕਤੀ ਲਈ ਜਥੇਬੰਦੀ ਦੇ ਸਰਪ੍ਰਸਤ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ ਦੇ ਨਾਲ-ਨਾਲ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਦਾ ਵਿਸ਼ੇਸ਼ ਧੰਨਵਾਦ ਕੀਤਾ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media