Friday, August 7, 2026

ਮੁੱਖ ਮੰਤਰੀ ਅੰਮ੍ਰਿਤਸਰ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ

ਆਜ਼ਾਦੀ ਦਿਵਸ ‘ਤੇ ਹੋਵੇਗਾ ਰਾਜ ਪੱਧਰੀ ਸਮਾਗਮ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਹੋ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਦਿਹਾੜੀ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਇਸ ਸਮਾਗਮ ਦੀ ਫੁੱਲ ਡਰੈਲ ਰਿਹਰਸਲ 13 ਅਗਸਤ ਨੂੰ ਹੋਵੇਗੀ।
              ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ, ਐਸ.ਡੀ.ਐਮ ਰਾਜੇਸ਼ ਸ਼ਰਮਾ, ਡੀ.ਪੀ.ਪੀ ਪਰਮਿੰਦਰ ਸਿੰਘ ਭੰਡਾਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ਸਿੰਘ, ਜ਼ਿਲਾ ਸਮਾਜਿਕ ਤੇ ਸਿੱਖਿਆ ਭਲਾਈ ਅਫ਼ਸਰ ਅਸੀਸਇੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …