Monday, December 23, 2024

ਅੱਜ ਦੀਆਂ ਲੜਕੀਆਂ ਕਿਸੇ ਵੀ ਕੰਮ ਵਿੱਚ ਲੜਕਿਆਂ ਤੋਂ ਪਿੱਛੇ ਨਹੀ- ਸੋਨੀ

ਸਰਹੱਦ-ਏ-ਪੰਜਾਬ ਖੇਡ ਕਲੱਬ ਨੂੰ ਇੱਕ ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ.) ਅੰਮ੍ਰਿਤਸਰ ਵਲੋਂ ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ‘ਸਾਲਾਨਾ ਇਨਾਮ ਵੰਡ ਸਮਾਰੋਹ’ ਦੌਰਾਨ ਬੋਲਦਿਆਂ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੱਜ ਦੀਆਂ ਲੜਕੀਆਂ ਜਿਥੇ ਬਾਹਰ ਦਾ ਕੰਮ ਸੁਚੱਜੇ ਢੰਗ ਨਾਲ ਕਰਦੀਆਂ ਹਨ, ਉਥੇ ਆਪਣੇ ਪਰਿਵਾਰ ਨੂੰ ਵੀ ਚੰਗੀ ਤਰ੍ਹਾਂ ਸੰਭਾਲਦੀਆਂ ਹਨ।ਲੜਕੀਆਂ ਹਰੇਕ ਸਰਕਾਰੀ ਅਹੁੱਦੇ ‘ਤੇ ਪੁੱਜ ਚੁੱਕੀਆਂ ਹਨ।ਉਨਾਂ ਦੀ ਸਰਕਾਰ ਵਲੋਂ ਵੀ ਔਰਤਾਂ ਨੂੰ ਅੱਗੇ ਲਿਆਉਣ ਵਾਸਤੇ ਹਰੇਕ ਖੇਤਰ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ।ਇਸ ਤਰਾਂ ਅੱਜ ਦੀਆਂ ਲੜਕੀਆਂ ਕਿਸੇ ਵੀ ਕੰਮ ਵਿੱਚ ਲੜਕਿਆਂ ਤੋਂ ਪਿੱਛੇ ਨਹੀਂ ਹਨ।ਇਸ ਦੀ ਤਾਜ਼ਾ ਮਿਸਾਲ ਓਲੰਪੀਅਨ ਖੇਡਾਂ ਵਿੱਚ ਲੜਕੀਆਂ ਵਲੋਂ ਮੈਡਲ ਜਿੱਤਣ ਦੀ ਹੈ।
              18 ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲਿਆਂ ਦਾ ਅੱਜ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਹਾਲ ਵਿਖ਼ੇ ਸੋਸ਼ਲ ਦੂਰੀ ਦਾ ਧਿਆਨ ਰੱਖਦਿਆਂ ਮੁੱਖ ਮਹਿਮਾਨ ਸੋਨੀ ਨੇ 100 ਦੇ ਕਰੀਬ ਵਿਦਿਆਰਥੀਆਂ ਨੂੰ ਗੋਲਡ ਮੈਡਲਾਂ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ।ਸਨਮਾਨ ਪ੍ਰਾਪਤ ਕਰਨ ਵਾਲ਼ਿਆਂ ਵਿੱਚ ਗੁਨਤਾਜ ਕੌਰ, ਵੰਸ਼ਿਕਾ, ਨੈਣਪ੍ਰੀਤ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਕਿਰਨਦੀਪ ਕੌਰ, ਦਮਨਪ੍ਰੀਤ ਕੌਰ ਮੱਟੂ, ਅੰਕਿਤਾ ਅਤੇ ਕਰਿਤਕਾ ਸ਼ਾਮਲ ਸਨ।ਇਹ ਸਮਾਗਮ ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਤੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਕੁਮਾਰ ਛੀਨਾ ਦੀ ਦੇਖ ਰੇਖ ‘ਚ ਹੋਇਆ।
ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਨੂੰ ਜੇਤੂ ਟਰਾਫੀ ਅਤੇ ਗ੍ਰੇਟ ਇੰਡੀਆ ਪ੍ਰੈਜ਼ੀਡੈਂਸੀ ਸਕੂਲ ਨੇ ਉਪ ਜੇਤੂ ਟਰਾਫੀ ਪ੍ਰਾਪਤ ਕੀਤੀ।ਸੋਨੀ ਨੇ ਕਲੱਬ ਦੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਇੱਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
             ਇਸ ਮੌਕੇ ਬੀ.ਡੀ.ਓ ਤੇਜਿੰਦਰ ਕੁਮਾਰ ਛੀਨਾ, ਬੀ.ਡੀ.ਓ ਲਾਲ ਸਿੰਘ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਪੰਚਾਇਤ ਸੈਕਟਰੀ ਗੁਰਭੇਜ ਸਿੰਘ, ਅਮਨਦੀਪ ਸਿੰਘ, ਤੇਜਿੰਦਰ ਸਿੰਘ ਰਾਜਾ, ਕੰਵਲਜੀਤ ਸਿੰਘ ਵਾਲੀਆ ਅਤੇ ਬਲਜਿੰਦਰ ਸਿੰਘ ਮੱਟੂ ਹਾਜ਼ਰ ਸਨ।ਪ੍ਰਧਾਨ ਮੱਟੂ ਨੇ ਆਏ ਸਕੂਲਾਂ ਦੇ ਵਿਦਿਆਰਥੀਆਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ।ਸਟੇਜ਼ ਪੀ.ਆਰ.ਓ ਗੁਰਮੀਤ ਸਿੰਘ ਸੰਧੂ ਨੇ ਸੰਭਾਲੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …