Friday, May 1, 2026

ਸ੍ਰੀ ਗੁਰੂ ਰਾਮਦਾਸ ਸਰਾਂ ਦੇ ਮਾਮਲੇ ’ਚ ਵਿਵਾਦ ਦੀ ਥਾਂ ਨਿਭਾਈ ਜਾਵੇ ਸਹਿਯੋਗੀ ਭੂਮਿਕਾ – ਧਾਮੀ

ਕਿਹਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬਣਾਈ ਜਾ ਰਹੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਹੋਵੇਗਾ ਕਾਰਜ਼

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਕ ਸਬ ਕਮੇਟੀ ਬਣਾਈ ਜਾ ਰਹੀ ਹੈ, ਜੋ ਇਸ ਦੇ ਰੱਖ ਰਖਾਅ ੳਤੇ ਹੋਣ ਵਾਲੇ ਕਾਰਜ਼ਾਂ ਬਾਰੇ ਫੈਸਲਾ ਕਰੇਗੀ।ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਇਸ ਸਰਾਂ ਦੀ ਨਿੱਘਰਦੀ ਹਾਲਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ ਸੀ ਪਰ ਇਸ ਨੂੰ ਢਾਹੁਣ ਦਾ ਕੋਈ ਵੀ ਫੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਬਹੁਤੇ ਕਮਰਿਆਂ ਦੀ ਮੌਜੂਦਾ ਹਾਲਤ ਰਹਿਣਯੋਗ ਨਾ ਹੋਣ ਕਰਕੇ ਕੋਈ ਵੀ ਸ਼ਰਧਾਲੂ ਇਥੇ ਰਹਿਣ ਲਈ ਤਿਆਰ ਨਹੀਂ ਹੁੰਦਾ।ਅਜਿਹੀ ਹਾਲਤ ਵਿਚ ਇਸ ਸਰਾਂ ਦੀ ਮੁਰੰਮਤ ਬੇਹੱਦ ਲੋੜੀਂਦੀ ਹੈ। ਇਹ ਅਤਿ-ਜਰੂਰੀ ਕਾਰਜ ਹੋਣ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਪਹਿਲ ਦੇ ਅਧਾਰ ’ਤੇ ਵਿਚਾਰਿਆ ਗਿਆ ਹੈ, ਪਰ ਇਸ ਬਾਰੇ ਕੌਮੀ ਭਾਵਨਾਵਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਾਂ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਜਾ ਰਹੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਹੀ ਕਾਰਜ ਕੀਤੇ ਜਾਣਗੇ।
                      ਮੁੱਖ ਸਕੱਤਰ ਨੇ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਮਾਮਲੇ ’ਤੇ ਵਿਵਾਦ ਨਹੀਂ ਬਣਾਉਣਾ ਚਾਹੀਦਾ, ਸਗੋਂ ਕੌਮੀ ਕਾਰਜਾਂ ਵਿਚ ਸਹਿਯੋਗੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਹ ਮਸਲਾ ਸੰਜ਼ੀਦਗੀ ਨਾਲ ਹੱਲ ਕਰਨ ਵਾਲਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਲਈ ਕਾਰਜਸ਼ੀਲ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …