ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਦੀ ਸਹੂਲਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ
ਸਕੱਤਰੇਤ ਨਜ਼ਦੀਕ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਬੈਸਮੈਂਟ ਦੇ ਲੈਂਟਰ ਮੌਕੇ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਅਰਦਾਸ ਮਗਰੋਂ ਲੈਂਟਰ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਵਿਚ ਹੋਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਜੋੜਾ ਘਰ ਅਤੇ ਵਹੀਕਲ ਸਟੈਂਡ ਦਾ ਨਿਰਮਾਣ ਸਮੇਂ ਦੀ ਲੋੜ ਹੈ ਅਤੇ ਇਸ ਨੂੰ ਤਿਆਰ ਕਰਨ ਵਿਚ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਦੀ ਸੇਵਾ ਸ਼ਲਾਘਾਯੋਗ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਕਾਰਸੇਵਾ ਵਿਚ ਸ਼ਮੂਲੀਅਤ ਕੀਤੀ।ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਾਰਸੇਵਾ ਜਲਦ ਮੁਕੰਮਲ ਹੋਵੇਗੀ।ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਕਾਰਸੇਵਾ ਵਿਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ।
ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਮੇਜਰ ਸਿੰਘ ਵਾਂ, ਬਾਬਾ ਅਮਰੀਕ ਸਿੰਘ, ਬਾਬਾ ਦੀਦਾਰ ਸਿੰਘ ਸੈਦੋ ਲਹਿਲ, ਮਹੰਤ ਗੋਪਾਲ ਸਿੰਘ ਕੁਠਾਰੀ, ਮਹੰਤ ਸੁਖਚੈਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਅਕਾਲੀ ਆਗੂ ਤਲਬੀਰ ਸਿੰਘ ਗਿੱਲ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਭਾਈ ਸੁਲਤਾਨ ਸਿੰਘ ਅਰਦਾਸੀਆ, ਮਾਸਟਰ ਪ੍ਰਦੀਪ ਸਿੰਘ, ਰਾਣਾ ਪਲਵਿੰਦਰ ਸਿੰਘ, ਬੀਬੀ ਰਾਜਵਿੰਦਰ ਕੌਰ ਕੌਂਸਲਰ, ਪ੍ਰਗਟ ਸਿੰਘ ਬਟਾਲਾ, ਜਸਪ੍ਰੀਤ ਸਿੰਘ ਜੌਲੀ, ਰਵੀਸ਼ੇਰ ਸਿੰਘ, ਨਿਸ਼ਾਨ ਸਿੰਘ, ਕੁਲਦੀਪ ਸਿੰਘ ਪੰਡੋਰੀ, ਪ੍ਰੋ. ਸਰਦਾਰਾ ਸਿੰਘ, ਹਰਮਨਪ੍ਰੀਤ ਸਿੰਘ ਵੇਰਕਾ, ਹਰਿੰਦਰ ਸਿੰਘ ਪੰਨੂ, ਸੁਖਬੀਰ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ, ਐਡਵੋਕੇਟ ਐਮਐਸ ਛੀਨਾ, ਬਾਬਾ ਕਰਨ ਸਿੰਘ, ਬਾਬਾ ਫਲਸ਼ਕਰ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਰਾਣਾ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਲੱਡੂ ਸਿੰਘ, ਬਾਬਾ ਫ਼ਤਹਿ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਜਸਪ੍ਰੀਤ ਸਿੰਘ, ਬਾਬਾ ਬਖ਼ਸੀਸ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਕਾਬਲ ਸਿੰਘ, ਸਤਿੰਦਰ ਸਿੰਘ ਜੋਨੀ, ਜਗਜੀਤ ਸਿੰਘ ਖਾਲਸਾ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਨਿਸ਼ਾਨ ਸਿੰਘ, ਇਕਬਾਲ ਸਿੰਘ ਮੁਖੀ, ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਮੌਜੂਦ ਸਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media