Friday, August 28, 2026

ਸੰਭਾਵਿਤ ਤੀਜ਼ੀ ਲਹਿਰ ਦੀ ਦਸਤਕ ਤੋਂ ਪਹਿਲਾਂ ਜਰੂਰ ਲਗਵਾਓ ਕੋਵਿਡ-ਰੋਕੂ ਟੀਕਾ – ਸਿਵਲ ਸਰਜਨ

1300 ਤੋਂ ਵੱਧ ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ

ਨਵਾਂਸ਼ਹਿਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਅੱਜ 1300 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ ਜਿਸ ਨਾਲ ਜ਼ਿਲ੍ਹੇ ਵਿੱਚ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 262800 ਨੂੰ ਪਾਰ ਕਰ ਗਈ ਹੈ।
                     ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਅੱਜ 1393 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ 18 ਸਾਲ ਤੋਂ ਵੱਧ ਉਮਰ ਵਰਗ ਦੇ ਯੋਗ ਵਿਅਕਤੀਆਂ ਨੇ 262895 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
                ਉਨਾਂ ਕਿਹਾ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 0, ਬਲਾਚੌਰ ਵਿਚ 1032, ਮੁਜ਼ੱਫਰਪੁਰ ਵਿਚ 361, ਮੁਕੰਦਪੁਰ ਵਿੱਚ 0, ਸੁੱਜੋਂ ਵਿਚ 0, ਬੰਗਾ ਵਿਚ 0 ਅਤੇ ਸੜੋਆ ਵਿਚ 0 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਅਪੀਲ ਕੀਤੀ ਕਿ ਤੀਜੀ ਸੰਭਾਵੀ ਲਹਿਰ ਦੀ ਦਸਤਕ ਤੋਂ ਪਹਿਲਾਂ-ਪਹਿਲਾਂ ਕੋਵਿਡ- ਰੋਕੂ ਟੀਕਾ ਜ਼ਰੂਰ ਲਗਵਾ ਲਿਆ ਜਾਵੇ।ਹੁਣ ਸ਼ਹਿਰ ਵਿੱਚ ਕੁੱਲ 3 ਐਕਟਿਵ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 2 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …