ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੀ 15ਵੀਂ ਵਰ੍ਹੇਗੰਢ ‘ਤੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ
ਫ਼ੈਡਰੇਸ਼ਨ ਦਾ ਕੌਮੀ ਪ੍ਰਧਾਨ ਥਾਪਿਆ ਗਿਆ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਅਹੁੱਦੇਦਾਰਾਂ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਨੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੂੰ ਕੌਮੀ ਪ੍ਰਧਾਨ ਚੁਣ ਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ, ਕਿਰਪਾਨ, ਸਿਰੋਪਿਆਂ ਤੇ ਦੁਸ਼ਾਲਿਆਂ ਨਾਲ ਸਨਮਾਨਿਤ ਕੀਤਾ ।
ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ, ਜ਼ਿਲ੍ਹਾ ਪ੍ਰਧਾਨ ਭਾਈ ਹਰਜੀਤ ਸਿੰਘ ਮੀਆਂਪੁਰ, ਦਮਦਮੀ ਟਕਸਾਲ ਤਲਵੰਡੀ ਬਖ਼ਤਾ ਦੇ ਜਥੇਦਾਰ ਭਾਈ ਲਹਿਣਾ ਸਿੰਘ, ਜਥਾ ਸਿਰਲੱਥ ਖ਼ਾਲਸਾ ਦੇ ਪ੍ਰਧਾਨ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਭੁਪਿੰਦਰ ਸਿੰਘ ਛੇ ਜੂਨ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ, ਆਵਾਜ਼ ਏ ਕੌਮ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਕਰਤਾਰਪੁਰ, ਸਿੱਖ ਤਾਲਮੇਲ ਕਮੇਟੀ ਦੇ ਆਗੂ ਭਾਈ ਹਰਪ੍ਰੀਤ ਸਿੰਘ ਨੀਟੂ, ਨੀਲੀਆਂ ਫ਼ੌਜਾਂ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ, ਪ੍ਰਣਾਮ ਸ਼ਹੀਦਾਂ ਸੰਘਰਸ਼ ਕਮੇਟੀ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਲੋਹਾਰਾ, ਸਿੱਖ ਯੂਥ ਸੇਵਾ ਦਲ ਦੇ ਪ੍ਰਧਾਨ ਭਾਈ ਸੁਖਚੈਨ ਸਿੰਘ ਗੋਪਾਲਾ, ਫ਼ੈਡਰੇਸ਼ਨ ਦੀ ਪੰਜ ਮੈਂਬਰੀ ਕਮੇਟੀ ਦੇ ਆਗੂ ਗਿਆਨੀ ਸਿਮਰਨਜੀਤ ਸਿੰਘ ਦਮਦਮੀ ਟਕਸਾਲ ਤੇ ਸੰਗਤਾਂ ਮੌਜ਼ੂਦ ਸਨ।ਫ਼ੈਡਰੇਸ਼ਨ ਦੇ ਨਵਨਿਯੁੱਕਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸਮੁੱਚੀਆਂ ਜਥੇਬੰਦੀਆਂ ਨੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਵਲੋਂ 15 ਸਾਲ ਨਿਭਾਈਆਂ ਸੇਵਾਵਾਂ ਪ੍ਰਤੀ ਉਹਨਾਂ ਦਾ ਵੀ ਸ਼ੀਲਡ ਤੇ ਸਿਰੋਪਿਆਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਭਾਈ ਜਸਬੀਰ ਸਿੰਘ ਬੱਚੜੇ, ਗਗਨਦੀਪ ਸਿੰਘ ਸੁਰਸਿੰਘ, ਭਾਈ ਮਨਪ੍ਰੀਤ ਸਿੰਘ ਮੰਨਾ, ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਹਰਪ੍ਰੀਤ ਸਿੰਘ ਬੰਟੀ, ਕੁਲਦੀਪ ਸਿੰਘ ਬਿੱਟੂ, ਸੁਖਦੇਵ ਸਿੰਘ ਹਰੀਆਂ, ਬੀਬੀ ਮਨਿੰਦਰ ਕੌਰ, ਮਨਦੀਪ ਸਿੰਘ ਖ਼ਾਲਸਾ, ਗੁਰਕੀਰਤ ਸਿੰਘ ਨਿਹੰਗ, ਜਸ਼ਨਦੀਪ ਸਿੰਘ, ਸਿਮਰਨਜੀਤ ਸਿੰਘ ਸੰਘਾ, ਭੁਪਿੰਦਰ ਸਿੰਘ ਸੱਜਣ, ਮੇਜਰ ਸਿੰਘ ਕੰਗ, ਮਨਜੀਤ ਸਿੰਘ ਡੱਲਾ, ਰਣਵੀਰ ਸਿੰਘ, ਰੇਸ਼ਮ ਸਿੰਘ, ਸੁਰਿੰਦਰ ਸਿੰਘ ਮਹਿਤਾ ਆਦਿ ਹਾਜ਼ਰ ਸਨ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media