ਰਵੀਕਾਂਤ ਨੂੰ ਬਣਾਇਆ ਨਗਰ ਸੁਧਾਰ ਟਰੱਸਟ ਦਾ ਮੈਂਬਰ
ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜ਼ ਲਗਭਗ ਮੁਕੰਮਲ ਹੋਣ ਵਾਲੇ ਹਨ ਅਤੇ ਸਮਾਰਟ ਸਿਟੀ ਤਹਿਤ ਵੀ ਕਈ ਵਿਕਾਸ ਕਾਰਜ਼ ਚੱਲ ਰਹੇ ਹਨ।ਇਨ੍ਹਾਂ ਵਿਕਾਸ ਕਾਰਜ਼ਾਂ ਦੀ ਬਦੌਲਤ ਹੀ ਆਉਂਦੇ ਕੁੱਝ ਮਹੀਨਿਆਂ ਵਿੱਚ ਅੰਮ੍ਰਿਤਸਰ ਦੀ ਦਿੱਖ ਬਦਲ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਤਹਿਤ ਸ਼ਹਿਰ ਦੀ ਚਾਰ ਦੀਵਾਰੀ ਦੇ ਬਾਹਰਵਾਰ ਸਾਰੀਆਂ ਬਿਜਲੀ, ਟੈਲੀਫੋਨ, ਕੇਬਲ ਆਦਿ ਦੀਆਂ ਤਾਰਾਂ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਅੰਡਰ ਗਰਾਉਂਡ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸ਼ਹਿਰ ਦੀ ਦਿੱਖ ਕਾਫੀ ਸੁੰਦਰ ਲੱਗੇਗੀ।
ਸੋਨੀ ਨੇ ਦੱਸਿਆ ਕਿ ਸਮਾਰਟ ਸਿਟੀ ਪਾਜੈਕਟ ਤਹਿਤ ਸਾਰੀਆਂ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਪਾਰਕਾਂ ਵਿੱਚ ਬੱਚਿਆਂ ਦੇ ਝੂਲਿਆਂ ਤੋਂ ਇਲਾਵਾ ਨੌਜਵਾਨਾਂ ਲਈ ਜਿੰਮ ਵੀ ਲਗਾਏ ਜਾ ਰਹੇ ਹਨ।ਉਨਾਂ ਕਿਹਾ ਕਿ ਰਵੀਕਾਂਤ ਨੂੰ ਨਗਰ ਸੁਧਾਰ ਟਰੱਸਟ ਦਾ ਮੈਂਬਰ ਬਣਾਇਆ ਗਿਆ ਹੈ।
ਇਸ ਮੌਕੇ ਸਰਬਜੀਤ ਸਿੰਘ ਲਾਟੀ, ਰਾਮਪਾਲ, ਇੰਦਰ ਸ਼ਰਮਾ, ਸ਼ਿਵ ਕੁਮਾਰ, ਸ਼ੰਕਰ ਸ਼ਰਮਾ, ਸਤੀਸ਼ ਕੁਮਾਰ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।