Wednesday, September 2, 2026

ਕੈਪਟਨ ਅਮਰਿੰਦਰ 14 ਅਗਸਤ ਨੂੰ ਜਲ੍ਹਿਆਵਾਲਾ ਬਾਗ ਦੇ ਸ਼ਹੀਦਾਂ ਦੀ ਯਾਦਗਾਰ ਕਰਨਗੇ ਲੋਕ ਅਰਪਿਤ – ਵਧੀਕ ਮੁੱਖ ਸਕੱਤਰ

ਅੰਮ੍ਰਿਤਸਰ, 10 ਅਗਸਤ (ਸਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 14 ਅਗਸਤ ਨੂੰ ਰਣਜੀਤ ਐਵੀਨਿਊ ਵਿਖੇ ਜਲ੍ਹਿਆਵਾਲਾ ਬਾਗ ਦੇ ਸ਼ਹੀਦਾਂ ਵਿਚ ਬਣ ਰਹੀ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨਗੇ।ਸੈਰ ਸਪਾਟਾ ਵਿਭਾਗ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਰਣਜੀਤ ਐਵੀਨਿਊ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਇਸ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਦਾ ਵਿਸ਼ੇਸ ਸਨਮਾਨ ਕੀਤਾ ਜਾਵੇਗਾ।ਜਲ੍ਹਿਆਵਾਲਾਂ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਇਹ ਇਕ ਇਤਿਹਾਸਕ ਯਾਦਗਾਰ ਹੋਵੇਗੀ।ਇਥੇ ਕੋਈ ਪਬਲਿਕ ਰੈਲੀ ਨਹੀ ਕੀਤੀ ਜਾਵੇਗੀ।
                 ਇਸ ਮੌਕੇ ਡਾਇਰੈਕਟਰ ਸੈਰ ਸਪਾਟਾ ਵਿਭਾਗ ਪੰਜਾਬ ਸ਼੍ਰੀਮਤੀ ਕਮਲਦੀਪ ਕੌਰ ਬਰਾੜ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲੀਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਕਮਿਸ਼ਨਰ ਸ਼੍ਰੀਮਤੀ ਰੂਹੀ ਡੱਗ, ਵਧੀਕ ਕਮਿਸ਼ਨਰ ਰਣਬੀਰ ਸਿੰਘ ਮੁੱਧਲ, ਵਧੀਕ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਏ.ਡੀ.ਸੀ.ਪੀ ਸੰਦੀਪ ਮਲਿਕ, ਐਸ.ਡੀ.ਐਮ ਰਾਜੇਸ਼ ਸ਼ਰਮਾ, ਐਸ.ਈ ਵਰਿੰਦਰ ਸ਼ਰਮਾ, ਐਕਸੀਅਨ ਜਸਬੀਰ ਸਿੰਘ ਸੋਢੀ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …