ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਨਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ
ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 11 ਸਤੰਬਰ 2021 ਨੂੰ ਦੇਸ਼ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸ਼੍ਰੀ ਰੰਜੀਵ ਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਊ ਇੰਡੀਆ ਇਨਸ਼ੋਰੈਂਸ, ਯੁਨਾਇਟਡ ਇੰਡੀਆ ਇਨਸ਼ੋਰੈਂਸ, ਨੈਸ਼ਨਲ ਇੰਨਸ਼ੋਰੈਂਸ ਅਤੇ ਓਰੀਐਂਟਲ ਇੰਨਸ਼ੋਰੈਂਸ ਕੰਪਨੀਆਂ ਦੇ ਮੈਨੇਜਰ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਨਿਮਨ ਹਸਤਾਖਰ ਵਲੋਂ ਮੀਟਿੰਗ ਵਿੱਚ ਹਾਜ਼ਰ ਹੋਏ ਇਨਸ਼ੋਰੈਂਸ ਕੰਪਨੀਆਂ ਦੇ ਮੈਨੇਜਰ ਨੂੰ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖਣ ਬਾਰੇ ਦੱਸਿਆ।
ਮਾਨਯੋਗ ਸਕੱਤਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜਿਨ੍ਹਾਂ ਲੋਕਾਂ ਦੇ ਕੇਸ ਅਦਾਲਤ ਵਿੱਚ ਚੱਲ ਰਹੇ ਹਨ।ਉਹ ਆਪਣੇ ਕੇਸ ਨੂੰ ਜਿਲ੍ਹਾ ਕੋਰਟ ਕੰਪਲੈਂਕਸ ਪਠਾਨਕੋਟ ਵਿੱਚ 11.09.2021 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਦੇ ਵਿੱਚ ਰੱਖ ਸਕਦੇ ਹਨ।ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਜਿਸ ਨਾਲ ਦੋਵੇ ਪਾਰਟੀਆਂ ਦਾ ਆਪਸੀ ਭਾਈਚਾਰਾ ਵਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media