Thursday, September 17, 2026

ਦਸਵੀਂ/ਬਾਰ੍ਹਵੀਂ ਪਾਸ ਬੇਰੁਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ਦੇ ਦਾਖਲੇ 15 ਅਗਸਤ ਤੱਕ

ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਤੋਂ ਕੋਰਸਾਂ/ਡਿਪਲੋਮਿਆਂ ਵਿਚ ਕੁੱਝ ਸੀਟਾਂ ਬਾਕੀ ਹਨ।ਜਿਨ੍ਹਾਂ ਵਿੱਚ ਡਿਪਲੋਮਾ/ਸਰਟੀਫਿਕੇਟ ਕੋਰਸ ‘ਚ ਇਕ ਸਾਲ ਦੇ ਕੋਰਸ ਇਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ; ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇਨ ਕੋਸਮੋਟੋਲੋਜੀ; ਡਿਪਲੋਮਾ ਇਨ ਬਿਊਟੀ ਐਂਡ ਵੈਲਨਸ; ਡਿਪਲੋਮਾ ਇਨ ਵੈੱਬ ਡਿਜ਼ਾਈਨਿੰਗ ਐਂਡ ਡਿਵੇਲਪਮੈਂਟ; ਡਿਪਲੋਮਾ ਇਨ ਗ੍ਰਾਫਿਕਸ ਅਤੇ ਵੈਬ ਡਿਜ਼ਾਈਨਿੰਗ; ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨਜ਼ ਅਤੇ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿੱਚ ਕੋਰਸ ਇਨ ਬਿਊਟੀ ਕਲਚਰ; ਸਰਟੀਫਿਕੇਟ ਕੋਰਸ ਇਨ ਡਰੈਸ ਡਿਜ਼ਾਈਨਿੰਗ; ਸਰਟੀਫਿਕੇਟ ਕੋਰਸ ਇਨ ਵੈਬ ਡਿਜ਼ਾਈਨਿੰਗ; ਸਰਟੀਫਿਕੇਟ ਕੋਰਸ ਇਨ ਕੰਪਿਊਟਰ ਬੇਸਿਕ ਕੰਸੈਪਟਸ; ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿਲ ਆਦਿ ਸ਼ਾਮਲ ਹਨ। ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ 15 ਅਗਸਤ 2021 ਤੱਕ  www.gndu.ac.in/lifelong/default.aspx ਵੈਬਸਾਈਟ ‘ਤੇ ਕਰਵਾ ਸਕਦੇ ਹਨ। ਇਹ ਜਾਣਕਾਰੀ ਵਿਭਾਗ ਦੇ ਮੁਖੀ, ਡਾ. ਸਰੋਜਾ ਬਾਲਾ ਵੱਲੋਂ ਦਿੱਤੀ ਗਈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …