Wednesday, September 16, 2026

ਪੇਅ ਪੈਰਿਟੀ ਮੁੜ ਬਹਾਲ ਕਰਨ ਦੀ ਮੰਗ ਸੰਬੰਧੀ ਖੇਤੀਬਾੜੀ ਸਬ ਇੰਸਪੈਕਟਰਾਂ ਨੇ ਲਾਇਆ ਧਰਨਾ

ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੇਅ ਪੈਰਿਟੀ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਬੈਨਰ ਹੇਠ ਅੱਜ ਖੇਤੀਬਾੜੀ ਸਬ ਇੰਸਪੈਕਟਰਾਂ ਨੇ ਕੰਮ ਬੰਦ ਕਰਕੇ ਜ਼ਿਲ੍ਹਾ ਸੰਗਰੂਰ ਦੇ ਹੈਡ ਕੁਆਰਟਰ ‘ਤੇ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਨੇ ਪੇਅ ਪੈਰਿਟੀ ਦੀ ਮੁੜ ਬਹਾਲੀ ਦੀ ਮੰਗ ਕੀਤੀ।ਗੱਲਬਾਤ ਕਰਦੇ ਹੋਏ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਸਬ ਇੰਸਪੈਕਟਰ ਵਿਭਾਗ ਦਾ ਮੁੱਢਲਾ ਕਾਮਾ ਹੈ।ਜਿਸ ਦਾ ਕਿਸਾਨਾਂ ਨਾਲ ਹਮੇਸ਼ਾਂ ਸਿੱਧਾ ਰਾਬਤਾ ਹੁੰਦਾ ਹੈ॥ਪਰ ਸਰਕਾਰ ਵਲੋਂ ਸਾਡੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 1996 ਤੋਂ ਪਹਿਲਾਂ ਖੇਤੀਬਾੜੀ ਇੰਸਪੈਕਟਰ ਦੀ ਪੇਅ ਪੈਰਿਟੀ ਵੈਟਰਨਰੀ ਫਾਰਮਾਸਿਸਟ ਦੇ ਬਰਾਬਰ ਹੁੰਦੀ ਸੀ, ਜੋ ਕਿ ਹੁਣ ਵੱਖ ਕਰ ਦਿੱਤੀ ਗਈ ਹੈ, ਜਦੋਂਕਿ ਇਨ੍ਹਾਂ ਦੋਵਾਂ ਅਸਾਮੀਆਂ ਦਾ ਮੁੱਢਲਾ ਦਰਜ਼ਾ ਇੱਕ ਹੀ ਹੈ।
                  ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਸਰਕਾਰ ਤੋਂ ਪੇਅ ਪੈਰਿਟੀ ਦੁਬਾਰਾ ਲਾਗੂ ਕਰਨ ਦੀ ਮੰਗ ਕੀਤੀ । ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿਖਾ ਕੀਤਾ ਜਾਵੇਗਾ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …