Thursday, September 17, 2026

ਬਿਨਾਂ ਮਾਸਕ ਵਾਲੇ 761 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-7 ਦੇ ਕੀਤੇ ਚਲਾਨ

ਨਵਾਂਸ਼ਹਿਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 761 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 7 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਦੇ ਇੰਚਾਰਜ ਹੁਸਨ ਲਾਲ ਅਤੇ ਥਾਣਿਆਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …