Wednesday, June 24, 2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਯੋਗ ਰਹੀ।ਇਸ ਅਕਾਦਮਿਕ ਸ਼ੈਸ਼ਨ ’ਚ ਸਾਇੰਸ ’ਚ ਹਰਮਨਪ੍ਰੀਤ ਕੌਰ ਨੇ 97 ਫ਼ੀਸਦੀ, ਕਾਮਰਸ ’ਚ ਕਰਨਬੀਰ ਸਿੰਘ ਨੇ 97 ਫ਼ੀਸਦੀ ਅਤੇ ਆਰਟਸ ’ਚ ਸਿਮਰਨਜੀਤ ਕੌਰ ਨੇ 94 ਫ਼ੀਸਦੀ ਨੰਬਰ ਲੈ ਕੇ ਪਹਿਲੇ ਸਥਾਨ ਪ੍ਰਾਪਤ ਕੀਤੇ।
                 ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਬੱਚਿਆਂ ਲਈ ਸ਼ੁੱਭਕਾਮਨਾਵਾਂ ਕੀਤੀਆਂ।
                ਕੋਵਿਡ-19 ਦੀ ਮਹਾਂਮਾਰੀ ਕਾਰਨ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਚੱਲਦੇ ਹੋਏ ਵੀ ਅਧਿਆਪਕਾਂ ਦੀ ਮਿਹਨਤ ਅਤੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਪ੍ਰੇਰਨਾ ਨਾਲ ਕਾਲਜ ਦਾ 100 ਫ਼ੀਸਦੀ ਨਤੀਜਾ ਆਇਆ ਹੈ ਅਤੇ ਸਭ ਵਿਦਿਆਰਥੀ 75 ਪ੍ਰਤੀਸ਼ਤ ਤੋਂ ਵੱਧ ਨੰਬਰ ਲੈ ਕੇ ਪਾਸ ਹੋਏ ਹਨ।
ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …