Monday, June 15, 2026

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਤਰੁਣ ਲੂਥਰਾ ਨੇ 443 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।
                     ਕਾਲਜ਼ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੀਖਿਆ ’ਚ ਵਧੀਆ ਪੁਜੀਸ਼ਨ ਪ੍ਰਾਪਤ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਆਪਣੇ ਦਫ਼ਤਰ ਵਿਖੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਦੱਸਿਆ ਕਿ ਕਾਲਜ ਦੀ ਪ੍ਰਿਅੰਕਾ ਅਗਰਵਾਲ ਨੇ 439 ਅੰਕ ਪ੍ਰਾਪਤ ਕਰਕੇ ਤੀਸਰਾ, ਸਾਚਿਕਾ ਭੰਡਾਰੀ ਨੇ 434 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਚੌਥਾ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸੰਸਥਾ ਯਤਨਸ਼ੀਲ ਹੈ ਕਿ ਹਰੇਕ ਵਿਦਿਆਰਥੀ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਵਧੀਆ ਢੰਗ ਨਾਲ ਕਰਦੇ ਹੋਏ ਆਪਣਾ ਅਹਿਮ ਮੁਕਾਮ ਪ੍ਰਾਪਤ ਕਰ ਸਕੇ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਅ ਸਕੇ।
               ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਕੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …