Sunday, September 27, 2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਿਮਾਚਲ ਪ੍ਰਦੇਸ਼ ਦੇ ਯਾਤਰੂਆਂ ਲਈ ਐਡਵਾਇਜ਼ਰੀ ਜਾਰੀ

ਯਾਤਰੀਆਂ ਕੋਲ ਕੋਵਿਡ ਟੀਕਾਕਰਨ ਸਰਟੀਫਿਕੇਟ ਜਾਂ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ

ਨਵਾਂਸ਼ਹਿਰ, 11 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ‘ਸਾਉਣ ਦੇ ਨਰਾਤਿਆਂ’ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਦੇ ਹਿਮਾਚਲ ਦੇ ਵੱਖ-ਵੱਖ ਮੰਦਰਾਂ/ਧਾਰਮਿਕ ਅਸਥਾਨਾਂ ’ਤੇ ਆਉਣ ਜਾਂ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਉਨ੍ਹਾਂ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ, ਜੋ ‘ਸਾਉਣ ਦੇ ਨਰਾਤਿਆਂ’ ਦੌਰਾਨ ਹਿਮਾਚਲ ਪ੍ਰਦੇਸ਼ ਜਾਣਾ ਚਾਹੁੰਦੇ ਹਨ।
                     ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ‘ਸਾਉਣ ਦੇ ਨਰਾਤਿਆਂ’ ਦੌਰਾਨ ਸ਼ਰਧਾਲੂਆਂ/ਲੋਕਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।ਜਿੰਨਾਂ ਅਨੁਸਾਰ ਉਕਤ ਸਮੇਂ ਦੌਰਾਨ ਵੱਖ-ਵੱਖ ਮੰਦਰਾਂ/ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਵਿਅਕਤੀਆਂ ਨੂੰ ਰਾਜ/ਜ਼ਿਲ੍ਹਾ ਸਰਹੱਦਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਤਾਂ ਹੀ ਹੋਵੇਗੀ, ਜੇਕਰ ਉਨ੍ਹਾਂ ਕੋਲ ਕੋਵਿਡ-19 ਟੀਕਾਕਰਨ ਸਰਟੀਫਿਕੇਟ (ਦੋਵੇਂ ਖ਼ੁਰਾਕਾਂ) ਜਾਂ ਅਧਿਕਾਰਤ ਲੈਬ ਵੱਲੋਂ ਜਾਰੀ ਆਰ ਟੀ-ਪੀ.ਸੀ.ਆਰ ਨੈਗੇਟਿਵ ਰਿਪੋਰਟ ਹੋਵੇ।ਇਹ ਰਿਪੋਰਟ 72 ਘੰਟਿਆਂ ਤੋਂ ਪੁਰਾਣੀ ਨਹੀਂ ਹੋਣੀ ਚਾਹੀਦੀ।
                    ਉਨ੍ਹਾਂ ਦੱਸਿਆ ਕਿ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਮੇਂ ਦੌਰਾਨ ‘ਨੋ ਮਾਸਕ-ਨੋ ਦਰਸ਼ਨ’ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।ਇਸ ਦੌਰਾਨ ਜਾਗਰੂਕਤਾ, ਸਿੱਖਿਆ ਅਤੇ ਕਾਨੂੰਨੀ ਢੰਗਾਂ ਰਾਹੀਂ ਸਮਾਜਿਕ ਦੀਰੀ ਬਰਕਰਾਰ ਰੱਖੀ ਜਾਵੇਗੀ।ਧਾਰਮਿਕ ਸਥਾਨਾਂ/ਮੰਦਰਾਂ ਦੇ ਪ੍ਰਵੇਸ਼ ਦੁਆਰ ’ਤੇ ਥਰਮਲ ਸਕਰੀਨਿੰਗ ਅਤੇ ਸੈਨੀਟਾਈਜ਼ੇਸ਼ਨ/ਹੱਥ ਧੋਣ ਦੀ ਸਹੂਲਤ ਹੋਵਗੀ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …