Sunday, September 27, 2026

ਖ਼ਾਲਸਾ ਫ਼ਿਜੀਕਲ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਪੀ.ਈ.ਐਸ (3 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਨਤੀਜ਼ੇ ’ਚ 86 ਪ੍ਰਤੀਸ਼ਤ ਅੰਕ ਹਾਸਲ ਕਰਕੇ ’ਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ।
                   ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਆਪਣੇ ਦਫ਼ਤਰ ਵਿਖੇ ਵਿਦਿਆਰਥਣ ਅਨਮੋਲਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਸ ਦੇ ਮਾਤਾ ਪਿਤਾ ਅਤੇ ਸਮੂਹ ਕਾਲਜ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਦੱਸਿਆ ਕਿ ਵਿਦਿਆਰਥਣ ਅਨਮੋਲਪ੍ਰੀਤ ਕੌਰ ਉਕਤ ਵਿਸ਼ੇ ਨਾਲ ਸਬੰਧਿਤ ਇਕ ਹੋਣਹਾਰ ਵਿਦਿਆਰਥਣ ਹੈ, ਜਿਸ ਨੇ ਪਹਿਲੇ ਸਮੈਸਟਰ ਦੀ ਉਕਤ ਪ੍ਰੀਖਿਆ ’ਚੋਂ 86 ਫ਼ੀਸਦੀ ਅੰਕ ਨਾਲ ਪਹਿਲਾ ਸਥਾਨ ਹਾਸਲ ਕਰਕੇ ਜ਼ਿਲਾ, ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਅਨਮੋਲਪ੍ਰੀਤ ਕੌਰ ਨੇ ਆਪਣੀ ਸਫ਼ਲਤਾ ਦਾ ਸਿਹਰਾ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਵਲੋਂ ਦਿੱਤੇ ਜਾ ਰਹੇ ਸਹਿਯੋਗ, ਅਧਿਆਪਕ ਅਤੇ ਮਾਤਾ ਪਿਤਾ ਦੇ ਸਾਥ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਇਹ ਮੁਕਾਮ ਹੋ ਸਕਿਆ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …