Sunday, October 25, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਸਟਾਫ਼ ਮੈਂਬਰਾਂ ਵਲੋਂ ਕੀਤਾ ਗਿਆ।
                     ਕਾਲਜ ਦੀਆਂ ਸਮੂਹ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਲੋਕ ਗੀਤ, ਕਿੱਕਲੀ, ਗਿੱਧਾ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।ਕਾਲਜ ’ਚ ਤੀਆਂ ਦਾ ਪੂਰਾ ਵਾਤਾਵਰਣ ਸਿਰਜਦੇ ਹੋਏ ਮਹਿੰਦੀ ਲਗਾਉਣ, ਟੱਪੇ ਗਾਉਣ, ਪੀਂਘਾਂ ਝੂਟਣ ਅਤੇ ਕਿੱਕਲੀ ਪਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ।
                     ਇਸ ਦੌਰਾਨ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਤੀਜ਼ ਤਿਉਹਾਰ ਦੀਆਂ ਸ਼ੁਭਕਾਮਨਾ ਦਿੰਦੇ ਹੋਏ ਸਾਉਣ ਮਹੀਨੇ ਦੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਕਾਲਜ ’ਚ ਸਮੇਂ ਸਮੇਂ ’ਤੇ ਸੱਭਿਆਚਾਰ ਨਾਲ ਸਬੰਧਿਤ ਤਿਉਹਾਰ ਮਨਾਏ ਜਾਂਦੇ ਹਨ, ਤਾਂ ਜੋ ਆਉਣ ਵਾਲੀ ਪੀੜੀ ਨੂੰ ਇਕ ਸੇਧ ਮਿਲ ਸਕੇ ਅਤੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …