Sunday, September 27, 2026

ਖਾਲਸਾ ਗਰਲਜ਼ ਸੀ: ਸੈ: ਸਕੂਲ ਵਿਦਿਆਰਥਣਾਂ ਨੇ ਰਾਜ ਪੱਧਰੀ ਗਤਕਾ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 6ਵੀਂ ਪੰਜਾਬ ਸਟੇਟ ਗਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ ਹੈ।
                     ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ਜੋ ਕਿ ਜ਼ਿਲਾ ਮਾਨਸਾ ਵਿਖੇ ਕਰਵਾਏ ਗਏ ਸਨ, ’ਚ ਮੱਲਾਂ ਮਾਰਦੇ ਹੋਏ 12ਵੀਂ ਕਲਾਸ ਦੀ ਵਿਦਿਆਰਥਣ ਗੁਰਲੀਨ ਕੌਰ ਅਤੇ 10ਵੀਂ ਕਲਾਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਸੋਨੇ ਦਾ ਤਗਮਾ ਆਪਣੀ ਝੋਲੀ ਪਾਇਆ।ਇਸ ਖੁਸ਼ੀ ਦੇ ਮੌਕੇ ’ਤੇ ਪ੍ਰਿੰ. ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਭਵਿੱਖ ’ਚ ਇਸੇ ਤਰ੍ਹਾਂ ਹੀ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕੋਚ ਮਨਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸਖਤ ਮਿਹਨਤ ਦੀ ਸ਼ਲਾਘਾ ਕੀਤੀ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …