Sunday, July 5, 2026

ਜਿਲਾ ਮੁੱਖੀ ਵਲੋਂ ਸਮੂਹ ਗਜਟਿਡ ਅਫਸਰਾਂ ਅਤੇ ਥਾਣਾ ਮੁੱਖੀਆਂ ਮੀਟਿੰਗ

ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਉਹਨਾ ਵਲੋਂ ਸੁੰਤਤਰਤਾ ਦਿਵਸ ਨੂੰ ਧਿਆਨ ‘ਚ ਰੱਖਦੇ ਹੋਏ ਜਿਲ੍ਹੇ ਦੇ ਸਮੂਹ ਗਜਟਿਡ ਅਫਸਰਾਂ ਅਤੇ ਥਾਣਾ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਡੀ.ਜੀ.ਪੀ ਪੰਜਾਬ ਅਤੇ ਖੂਫੀਆ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਜਾਣੂ ਕਰਾਇਆ ਗਿਆ।ਅਧਿਕਾਰੀਆ ਨੂੰ ਸੰਵੇਦਨਸ਼ੀਲ ਥਾਵਾਂ ਜਿਵੇ ਕਿ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਸਿਨੇਮਾ ਘਰਾਂ, ਹੋਟਲਾਂ ਅਤੇ ਧਾਰਮਿਕ ਸਥਾਨਾਂ ਵਗੈਰਾ ਦੀ ਰੋਜ਼ਾਨਾ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਜਿਲਾ ਸ਼.ਭ.ਸ ਨਗਰ ਦੀ ਹੱਦ ਅੰਦਰ ਦਾਖਲ ਹੋਣ ਵਾਲੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਲਿੰਕ ਰੋਡਾਂ ‘ਤੇ 24 ਘੰਟੇ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਵਹੀਕਲ ਦੀ ਬਾਰੀਕੀ ਨਾਲ ਚੈਕਿੰਗ ਕਰਨ ਸਬੰਧੀ ਹਦਾਇਤ ਜਾਰੀ ਕੀਤੀ ਗਈ ਤਾਂ ਜੋ ਜਿਲ੍ਹੇ ਵਿੱਚ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।ਉਹਨਾਂ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਅਫਵਾਹਾਂ ਫੈਲਾਉਣ ਤੋਂ ਬਚਣ।ਜੇਕਰ ਉਹਨਾਂ ਨੂੰ ਕੋਈ ਵੀ ਸੰਦੇਹਪੂਰਵਕ ਸੂਚਨਾ ਮਿਲਦੀ ਹੈ ਤਾਂ ਤੁਰੰਤ ਜਿਲਾ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 112 ਅਤੇ ਸਬੰਧਤ ਮੁੱਖ ਅਫਸਰ ਥਾਣਾ ਦੇ ਨੰਬਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਕੀਤਾ ਜਾ ਸਕੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …