ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਆਈ.ਟੀ.ਆਈ ਗਰਾਊਂਡ
ਨਵਾਂਸ਼ਹਿਰ ਵਿਖੇ ਹੋਵੇਗਾ।ਜਿਸ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਸਵੇਰੇ 9 ਵਜੇ ਹੋਵੇਗੀ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ ਅਤੇ ਉਹ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media