Monday, July 6, 2026

15 ਅਗਸਤ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸ਼ਨ ਵਲੋ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ

ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਸੁੰਤਤਰਤਾ ਦਿਵਸ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਜਿਲ੍ਹਾ ਸ਼.ਭ.ਸ ਨਗਰ ਦੀ ਹੱਦ ‘ਚ ਦਾਖਲ ਹੋਣ ਵਾਲੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਲਿੰਕ ਰੋਡਾਂ ‘ਤੇ 24 ਘੰਟੇ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਵਾਹਣ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਜਿਲ੍ਹੇ ਵਿੱਚ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਬਾਜ਼ਾਰਾਂ, ਸਿਨੇਮਾ ਘਰਾਂ, ਹੋਟਲਾਂ ਆਦਿ ਦੀ ਉਪ ਕਪਤਾਨ ਪੁਲਿਸ ਸਬ ਡਵੀਜਨਾਂ, ਮੁੱਖ ਅਫਸਰਾਨ ਥਾਣਾ ਵਲੋਂ ਐਂਟੀ ਸਾਬੋਟੇਜ ਟੀਮਾਂ ਰਾਹੀ ਸਪੈਸ਼ਲ ਚੈਕਿੰਗ ਕਰਵਾਈ ਗਈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …