Monday, July 6, 2026

ਬਿਨਾਂ ਮਾਸਕ ਘੁੰਮਣ ਵਾਲੇ 380 ਵਿਅਕਤੀਆ ਦੇ ਕਰਵਾਏ ਕੋਰੋਨਾ ਟੈਸਟ, 16 ਦੇ ਕੀਤੇ ਚਲਾਣ

ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪੁਲਿਸ ਵਲੋਂ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 380 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਬਿਨਾਂ ਮਾਸਕ ਘੁੰਮ ਰਹੇ 16 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                       ਉਹਨਾਂ ਜਿਲਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਅਤੇ ਇਸ ਘਾਤਕ ਬੀਮਾਰੀ ਨੂੰ ਹਲਕੇ ਵਿੱਚ ਨਾ ਲੈਣ।ਜਿਲਾ ਪੁਲਿਸ ਵਲੋ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ਼ ਏ.ਐਸ.ਆਈ ਹੁਸਨ ਲਾਲ ਅਤੇ ਥਾਣਿਆ ਵਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …