Monday, July 6, 2026

ਰੈਕਸਾ ਸਕਿਉਰਟੀ ਵਲੋਂ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ – ਰਣਬੀਰ ਸਿੰਘ ਮੂਧਲ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਵੱਧ ਤੋਂ ਵੱਧ ਨੌਜੁਆਨਾਂ ਨੂੰ ਨੌਕਰੀਆਂ ਦੇਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 13 ਅਗਸਤ ਨੂੰ ਰੋਜ਼ਗਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਰੈਕਸਾ ਸਕਿਊਰਟੀ ਵਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ।
                      ਇਸ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਘੱਟੋ-ਘੱਟ ਦੱਸਵੀ ਜਾਂ ਬਾਰ੍ਹਵੀਂ ਪਾਸ ਹੋਵੇ, ਸਰੀਰਕ ਮਾਪਦੰਡ: ਕੱਦ 167 ਸੈਂਟੀਮੀਟਰ ਭਾਰ ਘੱਟੋ-ਘੱਟ 50 ਕਿਲੋ ਅਤੇ ਉਮਰ 18 ਤੋਂ 35 ਸਾਲ ਹੋਣੀ ਲਾਜ਼ਮੀ ਹੈ।ਨੌਕਰੀ ਦੇ ਚਾਹਵਾਨ ਪ੍ਰਾਰਥੀ ਕੈਂਪ ਵਿੱਚ ਭਾਗ ਲੈਣ ਲਈ 13 ਅਗਸਤ ਨੂੰ ਸਵੇਰੇ 10.00 ਤੋਂ 02.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਜਿਲ੍ਹਾ ਅਦਾਲਤਾਂ ਅੰਮ੍ਰਿਤਸਰ ਵਿਖੇ ਆਪਣੇ ਦਸਤਾਵੇਜ਼ (ਦਸਵੀਂ ਦੀ ਮਾਰਕਸ਼ੀਟ, ਆਧਾਰ ਕਾਰਡ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ) ਲੈ ਕੇ ਪਹੁੰਚ ਸਕਦੇ ਹਨ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …