ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਠੇਕਾ ਮੁਲਾਜ਼ਮ ਸ਼ੰਘਰਸ ਮੋਰਚਾ ਪੰਜਾਬ ਦੇ ਸੂਬਾ ਆਗੂ ਬਲਿਹਾਰ ਸਿੰਘ ਨੇ ਸਮਰਾਲਾ ਵਿਖੇ ਇਕ ਪ੍ਰੈਸ ਬਿਆਨ
ਸਾਂਝਾ ਕਰਦੇ ਹੋਏ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਬਿਜਲੀ, ਵਿੱਦਿਆ, ਜਲ ਸਪਲਾਈ, ਸੀਵਰਜ਼, ਟਰਾਂਸਪੋਰਟ, ਕਿਰਤ ਵਿਭਾਗ, ਮਗਨਰੇਗਾ ਅਤੇ ਹੋਰ ਵੀ ਅਨੇਕਾਂ ਸਰਕਾਰੀ ਵਿਭਾਗਾਂ ’ਚ ਪਿਛਲੇ 10-12 ਸਾਲਾਂ ਤੋਂ ਵੀ ਵੱਧ ਅਰਸੇ ਤੋਂ ਕੰਮ ਕਰ ਰਹੇ ਹਨ।ਹੋਰ ਮੰਗਾਂ ਸਮੇਤ ਉਹ ਆਪਣੀ ਰੈਗੂਲਰ ਹੋਣ ਦੀ ਮੰਗ ਲਈ ਲਗਾਤਾਰ ਸ਼ੰਘਰਸ ਵੀ ਨਾਲੋਂ ਨਾਲ ਕਰਦੇ ਆ ਰਹੇ ਹਨ।ਪਿਛਲੇ ਦਿਨੀਂ ਸਰਕਾਰ ਵਲੋਂ ਸ਼ੰਘਰਸ ਦੇ ਦਬਾਅ ਅਧੀਨ ਇਹ ਕਿਹਾ ਗਿਆ ਕਿ ‘ਸਰਕਾਰ ਸਿਰਫ ਉਨ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਵਿਚਾਰ ਰਹੀ ਹੈ, ਜੋ ਸਰਕਾਰ ਵਲੋਂ ਸਿੱਧੇ ਭਰਤੀ ਕੀਤੇ ਗਏ ਹਨ।ਇਸ ਤੋਂ ਇਲਾਵਾ ਜਿਹੜੇ ਠੇਕਾ ਕਾਮੇ ਆਊਟਸੋਰਸਿਸ, ਇਨਲਿਸਟਮੈਂਟ, ਕੰਪਨੀਆਂ, ਸਕੀਮਾਂ ਆਦਿ ਰਾਹੀਂ ਭਰਤੀ ਕੀਤੇ ਗਏ ਹਨ ਉਨ੍ਹਾਂ ਨੂੰ ਰੈਗੁਲਰ ਨਹੀਂ ਕੀਤਾ ਜਾਵੇਗਾ।’ ਕੁੱਝ ਇਕ ਸਰਕਾਰ ਭਗਤਾਂ ਵੱਲੋਂ ਇਸ ਸਰਕਾਰੀ ਪੱਤੇ ਨੂੰ ਆਧਾਰ ਬਣਾ ਕੇ ਠੇਕਾ ਕਾਮਿਆਂ ਵਿੱਚ ਕਈ ਕਿਸਮ ਦੇ ਭਰਮ ਭੁਲੇਖੇ ਖੜ੍ਹੇ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਮੋਰਚਾ ਪੰਜਾਬ ਸਰਕਾਰ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਦੇ ਨਾਂ ਹੇਠ ਜਾਰੀ ਫੁੱਟ ਪਾਊ ਬਿਆਨ ਦੀ ਜੋਰਦਾਰ ਨਿਖੇਧੀ ਕਰਦਿਆਂ ਸਮੂਹ ਕਾਮਿਆਂ ਨੂੰ ਇਸ ਤੋਂ ਸੁਚੇਤ ਰਹਿਣ ਦੇ ਨਾਲ-ਨਾਲ ਆਪਣੇ ਸ਼ੰਘਰਸ ਨੂੰ ਹੋਰ ਵੀ ਤਿੱਖਾ ਅਤੇ ਵਿਸ਼ਾਲ ਕਰਨ ਲਈ ਜ਼ੋਰਦਾਰ ਯਤਨ ਜੁਟਾਉਣ ਦੀ ਅਪੀਲ ਕਰਦਾ ਹੈ।
ਠੇਕਾ ਮੁਲਾਜ਼ਮ ਸ਼ੰਘਰਸ ਮੋਰਚਾ ਪੰਜਾਬ ਸਰਕਾਰ ਦੇ ਇਸ ਬਿਆਨ ਦੀ ਵੀ ਜ਼ੋਰਦਾਰ ਨਿਖੇਧੀ ਕਰਦਾ ਹੈ।ਜਿਸ ਵਿੱਚ ਕਿਹਾ ਗਿਆ ਹੈ ਕਿ ਸਿਰਫ ਸਿੱਧੀ ਭਰਤੀ ਵਾਲੇ ਠੇਕਾ ਕਾਮਿਆਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ।ਮੋਰਚਾ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਸਮੂਹ ਠੇਕਾ ਕਾਮਿਆਂ ਨੂੰ ਭਾਵੇਂ ਉਹ ਸਿੱਧੀ ਭਰਤੀ ਰਾਹੀਂ ਜਾਂ ਆਊਟਸੋਰਸਿਸ, ਇਨਲਿਸਟਮੈਂਟ, ਕੰਪਨੀਆਂ, ਸਕੀਮਾਂ, ਦਿਹਾੜੀਦਾਰਾਂ ਦੇ ਰੂਪ ’ਚ ਭਰਤੀ ਕੀਤੇ ਗਏ ਹਨ, ਬਿਨ੍ਹਾਂ ਕਿਸੇ ਸ਼ਰਤ ਤੋਂ ਤੁਰੰਤ ਸਬੰਧਤ ਵਿਭਾਗਾਂ ’ਚ ਹੀ ਰੈਗੈਲਰ ਕੀਤੇ ਜਾਣ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media