ਕਪੂਰਥਲਾ, 13 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਸਬੰਧੀ ਗੁਰੂ ਨਾਨਕ ਸਟੇਡੀਅਮ ਕਪੂਥਲਾ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਲਈ
ਅੱਜ ਫੁੱਲ ਡਰੈਸ ਰਿਹਰਸਲ ਕਰਵਾਈ ਗਈ।ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਆਦਿਤਿਆ ਉਪਲ ਵਲੋਂ ਨਿਭਾਈ ਗਈ।
ਡੀ.ਐਸ.ਪੀ ਕਮਲਜੀਤ ਸਿੰਘ ਔਲਖ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਤੇ ਪੰਜਾਬ ਪੁਲਿਸ ਬੈਂਡ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਐਸ.ਪੀ ਜਸਬੀਰ ਸਿੰਘ ਤੇ ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਸਮੇਤ ਪਰੇਡ ਦਾ ਵੀ ਨਿਰੀਖਣ ਕੀਤਾ।ਸਰਕਾਰੀ ਸਕੂਲ ਗਰਲਜ਼ ਕਪੂਰਥਲਾ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ । ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਮਾਗਮ ਸੰਖੇਪ ਹੋਵੇਗਾ, ਜਿਸ ਦੌਰਾਨ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਲਾਜਮੀ ਹੋਵੇਗੀ।
ਇਸ ਮੌਕੇ ਐਸ.ਡੀ.ਐਮ ਡਾ. ਜੈਇੰਦਰ ਸਿੰਘ, ਡੀ.ਐਫ.ਐਸ.ਸੀ ਗੀਤਾ ਬਿਸੰਭੂ, ਜਿਲ੍ਹਾ ਸਿੱਖਿਆ ਅਫਸਰ ਗੁਰਦੀਪ ਸਿੰਘ, ਤਹਿਸੀਲਦਾਰ ਮਨਬੀਰ ਸਿੰਘ, ਡੀ.ਐਸ.ਪੀ ਸੁਰਿੰਦਰ ਸਿੰਘ, ਜਿਲ੍ਹਾ ਖੇਡ ਅਫਸਰ ਪ੍ਰਦੀਪ ਕੁਮਾਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media