Monday, July 27, 2026

ਕੋਵਿਡ 19 ਨੂੰ ਧਿਆਨ ‘ਚ ਰੱਖਦਿਆਂ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਕੀਤੀ ਗਈ ਫੂਲ ਡਰੈਸ ਰਿਹਰਸਲ

ਨਹੀਂ ਹੋਵੇਗਾ ਸੱਭਿਆਚਾਰਕ ਪ੍ਰੋਗਰਾਮ, ਵਿਦਿਆਰਥੀਆਂ ਦੇ ਸਮਾਰੋਹ ‘ਚ ਸ਼ਾਮਲ ਹੋਣ ਦੀ ਮਨਾਹੀ

ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਪੋਰਸਟਸ ਸਟੇਡੀਅਮ ਲਮੀਣੀ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਫੂੱਲ ਡੈਰਸ ਰਿਹਰਸਲ ਕੀਤੀ ਗਈ।ਜਿਸ ਵਿੱਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਫਹਿਰਾਉਣ ਤੋਂ ਬਾਅਦ 15 ਅਗਸਤ ਨੂੰ ਕੀਤੇ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਐਸ.ਐਸ.ਪੀ ਪਠਾਨਕੋਟ ਸੁਰਿੰਦਰਾ ਲਾਂਬਾ, ਸਹਾਇਕ ਕਮਿਸ਼ਨਰ ਸਿਕਾਇਤਾਂ ਜਗਨੂਰ ਸਿੰਘ ਗਰੇਵਾਲ, ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ, ਜਿਲ੍ਹਾ ਲੋਕ ਸੰਪਰਕ ਅਫਸਰ ਰਾਮ ਲੁਭਾਇਆ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
               ਡਿਪਟੀ ਕਮਿਸ਼ਨਰ ਅਗਰਵਾਲ ਨੇ ਦੱਸਿਆ ਕਿ ਇਸ ਵਾਰ ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ਵਿੱਚ ਸਕੂਲੀ ਵਿਦਿਆਰਥੀਆਂ ਦੇ ਸ਼ਾਮਲ ਹੋਣ ਦੀ ਮਨਾਹੀ ਹੋਵੇਗੀ।ਸੱਭਿਆਚਾਰਕ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ।
                 ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਮੁੱਖ ਮਹਿਮਾਨ ਸ੍ਰੀਮਤੀ ਅਰੁਨਾ ਚੋਧਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਪੰਜਾਬ ਪੁਲਿਸ, ਐਨ.ਸੀ.ਸੀ ਵਿਦਿਆਰਥੀਆਂ ਤੇ ਆਰਮੀ ਬੈਂਡ ਵੱਲੋਂ ਰਾਸਟਰੀ ਝੰਡੇ ਤਿਰੰਗੇ ਨੂੰ ਸਲਾਮੀ ਦੇਵੇਗੀ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …