Wednesday, September 30, 2026

ਪੁਲਿਸ ਨੇ ਬਿਨਾਂ ਮਾਸਕ ਘੁੰਮਣ ਵਾਲੇ 206 ਵਿਅਕਤੀਆਂ ਦੇ ਕਰਵਾਏ ਕੋਰੋਨਾ ਟੈਸਟ, 13 ਦੇ ਕੀਤੇ ਚਲਾਨ

ਨਵਾਂਸ਼ਹਿਰ, 14 ਅਗਸਤ (ਪੰਜਬਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪੁਲਿਸ ਵਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 206 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਬਿਨਾਂ ਮਾਸਕ ਘੁੰਮ ਰਹੇ 13 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਉਹਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਅਤੇ ਇਸ ਘਾਤਕ ਬੀਮਾਰੀ ਨੂੰ ਹਲਕੇ ਵਿੱਚ ਨਾ ਲੈਣ।ਜਿਲਾ ਪੁਲਿਸ ਵਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ਼ ਏ.ਐਸ.ਆਈ ਹੁਸਨ ਲਾਲ ਅਤੇ ਥਾਣਿਆਂ ਵਲੋ ਵੀ ਲੋਕਾਂ ਨੂੰ ਪੰਜਾਬ ਸਰਕਾਰ, ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋਂ ਕੋਵਿਡ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …