Wednesday, August 26, 2026

ਨਵੀਂ ਪੈਨਸ਼ਨ ਪੀੜਤ ਮੁਲਾਜ਼ਮਾਂ ਨੇ ਕੀਤੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ

ਰੋਸ ਪ੍ਰਦਰਸ਼ਨ ਕਰਕੇ ਹਲਕਾ ਕਾਂਗਰਸੀ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਸਮਰਾਲਾ, 15 ਅਗਸਤ (ਇੰਦਰਜੀਤ ਸਿੰਘ ਕੰਗ) – ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ ਕਾਂਗਰਸੀ ਵਿਧਾਇਕਾਂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਕੇ, ਮੰਗ ਪੱਤਰ ਸੌਂਪ ਕੇ ਮੁਲਾਜ਼ਮ ਮਾਰੂ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਗਈ।ਹਲਕਾ ਸਮਰਾਲਾ ਵਿਖੇ ਕਮੇਟੀ ਦੇ ਸੂਬਾਈ ਆਗੂ ਪ੍ਰਭਜੀਤ ਸਿੰਘ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰਕੇ ਕਰਨਵੀਰ ਸਿੰਘ ਢਿੱਲੋਂ ਨੂੰ ਮੰਗ ਪੱਤਰ ਸੌਂਪਿਆ ਗਿਆ।ਇਸ ਧਰਨੇ ਵਿੱਚ ਵੱਡੀ ਗਿਣਤੀ ‘ਚ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦੇ ਹੋਏ ਰੋਸ ਜ਼ਾਹਿਰ ਕੀਤਾ।ਸੰਯੁਕਤ ਅਧਿਆਪਕ ਫਰੰਟ ਪੰਜਾਬ ਦੇ ਸੂਬਾਈ ਆਗੂ ਦੀਪ ਰਾਜਾ ਨੇ ਕਿਹਾ ਨਵੀਂ ਪੈਨਸ਼ਨ ਸਕੀਮ ਅਧੀਨ ਰਿਟਾਇਰ ਹੋ ਰਹੇ ਮੁਲਾਜ਼ਮਾਂ ਨੂੰ ਬੁਢਾਪਾ ਪੈਨਸ਼ਨ ਨਾਲੋਂ ਵੀ ਘੱਟ ਪੈਨਸ਼ਨ ਪ੍ਰਾਪਤ ਹੋ ਰਹੀ ਹੈ।ਮੁਲਾਜ਼ਮ ਆਪਣੇ ਜੀਵਨ ਦਾ ਕੀਮਤੀ ਸਮਾਂ ਵਿਭਾਗ ਦੇ ਲੇਖੇ ਲਾਉਂਦਾ ਹੈ, ਪਰ ਰਿਟਾਇਰ ਹੋਣ ਤੋਂ ਬਾਅਦ ਉਸ ਨੂੰ ਗੁਜ਼ਾਰੇ ਯੋਗ ਪੈਨਸ਼ਨ ਵੀ ਨਸੀਬ ਨਹੀਂ ਹੋ ਰਹੀ। ਅਧਿਆਪਕ ਆਗੂ ਹੁਸ਼ਿਆਰ ਸਿੰਘ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਸਮੂਹ ਐਨ.ਪੀ.ਐਸ ਪੀੜ੍ਹਤ ਅਧਿਆਪਕ ਇਸ ਕਾਲੇ ਕਾਨੂੰਨ ਖਿਲਾਫ ਆਰ-ਪਾਰ ਦੀ ਲੜਾਈ ਤਹਿਤ ਪਰਿਵਾਰਾਂ ਸਮੇਤ 29 ਅਗਸਤ ਨੂੰ ਲੁਧਿਆਣਾ ਵਿਖੇ ਹੋ ਰਹੀ ਸੂਬਾ ਪੱਧਰੀ ਵਿਸ਼ਾਲ ਵੰਗਾਰ ਰੈਲੀ ਵਿੱਚ ਸ਼ਮੂਲੀਅਤ ਕਰਨਗੇ।ਅਧਿਆਪਕ ਆਗੂ ਰਾਜਵੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਐਨ.ਪੀ.ਐਸ ਪੀੜ੍ਹਤ ਮੁਲਾਜ਼ਮਾਂ ਨੇ ਤਹੱਈਆ ਕਰ ਲਿਆ ਹੈ ਕਿ ਉਹ ਇਸ ਮੁਲਾਜ਼ਮ ਮਾਰੂ ਸਕੀਮ ਨੂੰ ਰੱਦ ਕਰਾ ਕੇ ਰਹਿਣਗੇ।
                 ਇਸ ਮੌਕੇ ਸੁਖਵੀਰ ਸਿੰਘ, ਕਿ੍ਰਸ਼ਨ ਲਾਲ, ਵਰਿੰਦਰ ਸਿੰਘ, ਗੁਰਮੁੱਖ ਸਿੰਘ, ਸਤਵਿੰਦਰ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਸੁਖਬੀਰ ਕੌਰ, ਰਾਜਿੰਦਰ ਕੌਰ ਕੰਗ, ਸੁਮਨ ਬਾਲਾ, ਗੁਰਸ਼ਰਨ ਕੌਰ ਅਤੇ ਵੱਡੀ ਗਿਣਤੀ ‘ਚ ਮੁਲਾਜ਼ਮ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …