Saturday, May 30, 2026

ਐਸ.ਐਸ.ਪੀ ਕਪੂਰਥਲਾ ਨੂੰ 75ਵੇਂ ਸੁਤੰਤਰਤਾ ਦਿਵਸ ਅਵਸਰ ‘ਤੇ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ

ਇਸ ਸਾਲ ਗਣਤੰਤਰ ਦਿਵਸ ਅਵਸਰ ’ਤੇ ਵੀ ਮਿਲਿਆ ਸੀ ਮੁੱਖ ਮੰਤਰੀ ਅਵਰਾਡ

ਕਪੂਰਥਲਾ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੂੰ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਉਨ੍ਹਾਂ ਦੀ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।
                 ਐਸ.ਐਸ.ਪੀ ਖੱਖ ਨੂੰ 26 ਜਨਵਰੀ 2021 ਨੂੰ ਏ.ਆਈ.ਜੀ ਕਾਉੰਟਰ ਇੰਟੈਲੀਜੈਂਸ ਜਲੰਧਰ ਜ਼ੋਨ ਦੇ ਕਾਰਜ਼ਕਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ਲਾਘਾਯੋਗ ਕੰਮ ਅਤੇ ਡਿਊਟੀ ਪ੍ਰਤੀ ਸਮਰਪਣ ਪ੍ਰਦਰਸ਼ਿਤ ਕਰਨ ਲਈ ਮੁੱਖ ਮੰਤਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਐਚ.ਪੀ.ਐਸ ਖੱਖ ਨੇ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿਚੋਂ ਗੈਂਗ ਕਲਚਰ ਨੂੰ ਖ਼ਤਮ ਕਰਨ ਤੋਂ ਇਲਾਵਾ ਰਾਜ ਵਿੱਚ ਕਈ ਅਪਰਾਧਿਕ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਨੱਥ ਪਾਉਣ ‘ਚ ਅਹਿਮ ਭੂਮਿਕਾ ਨਿਭਾਈ ਹੈ।
             ਪੰਜਾਬ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਨ ਪ੍ਰਤੀ ਵਚਨਬੱਧਤਾ ਦੇ ਕਾਰਨ, ਉਹਨਾਂ ਨੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਜ਼ੰਗ ਛੇੜੀ ਅਤੇ ਕਈ ਅੰਤਰਰਾਸ਼ਟਰੀ, ਅੰਤਰਰਾਜੀ ਡਰੱਗ ਰੈਕੇਟਾਂ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਹੈ।
               ਜਿਕਰਯੋਗ ਹੈ ਕਿ ਸਾਲ 2009 ਵਿੱਚ ਫਗਵਾੜਾ ਵਿਖੇ ਐਚ.ਪੀ.ਐਸ ਖੱਖ ਦੀ ਅਗਵਾਈ ਹੇਠ ਪੁਲਿਸ ਟੀਮ ਨੇ 50 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ, ਜਿਸ ਨੂੰ ਅੱਜ ਵੀ ਪੰਜਾਬ ਵਿੱਚ ਸਭ ਤੋਂ ਵੱਧ ਰਿਕਵਰੀ ਵਜੋਂ ਜਾਣਿਆ ਜਾਂਦਾ ਹੈ।
                  ਐਚ.ਪੀ.ਐਸ ਖੱਖ ਸਾਲ 1994 ਵਿੱਚ ਇੱਕ ਇੰਸਪੈਕਟਰ ਵਜੋਂ ਪੰਜਾਬ ਪੁਲਿਸ ਵਿੱਚ ਭਰਤੀ ਹੋਏ ਸੀ ਅਤੇ ਸਾਲ 2016 ਵਿੱਚ ਉਹਨਾਂ ਨੂੰ ਐਸ.ਐਸ.ਪੀ ਦੇ ਅਹੁੱਦੇ ‘ਤੇ ਤਰੱਕੀ ਦਿੱਤੀ ਗਈ ਸੀ।ਤਰੱਕੀ ਤੋਂ ਪਹਿਲਾਂ, ਉਹ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਇੰਸਪੈਕਟਰ, ਡੀ.ਐਸ.ਪੀ ਅਤੇ ਐਸ.ਪੀ ਦੇ ਅਹੁੱਦੇ `ਤੇ ਤਾਇਨਾਤ ਸਨ।ਉਹਨਾ ਨੂੰ ਸ਼ਾਨਦਾਰ ਕਾਰਗੁਜ਼ਾਰੀ ਦੇ ਅਧਾਰ ‘ਤੇ ਦੋ ਵਾਰ ਡੀ.ਜੀ.ਪੀ ਪ੍ਰਸੰਸ਼ਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਸੀ।
               ਐਸ.ਐਸ.ਪੀ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰ ਰਹੇ ਹਨ ਅਤੇ ਨਾਲ ਹੀ ਉਹ ਨਿਮਰਤਾ ਸਹਿਤ ਇਹ ਮੈਡਲ ਆਪਣੇ ਮਰਹੂਮ ਪਿਤਾ ਹਰਜੀਤ ਸਿੰਘ ਖੱਖ ਐਸ.ਪੀ ਨੂੰ ਸਮਰਪਿਤ ਕਰ ਰਹੇ ਹਨ, ਜੋ ਕਿ ਪੰਜਾਬ ਪੁਲਿਸ ਦੇ ਇੱਕ ਬਹਾਦਰ ਪੁਲਿਸ ਅਧਿਕਾਰੀ ਵੀ ਸਨ ਅਤੇ ਪੁਲਿਸ ਪੰਜਾਬ ਦੇ ਐਸ.ਪੀ ਦੇ ਅਹੁੱਦੇ ਤੱਕ ਸੇਵਾ ਨਿਭਾਅ ਚੁੱਕੇ ਸਨ।
                ਐਸ.ਐਸ.ਪੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਅਤੇ ਉਹਨਾਂ ਨੂੰ ਇਸ ਪੁਰਸਕਾਰ ਲਈ ਚੁਣੇ ਜਾਣ ਲਈ, ਦਿਨਕਰ ਗੁਪਤਾ ਡੀ.ਜੀ.ਪੀ ਪੰਜਾਬ ਤੇ ਪੰਜਾਬ ਸਰਕਾਰ ਦੇ ਸ਼ੁਕਰਗੁਜ਼ਾਰ ਹਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …